ਸਬ ਜੇਲ ਪੱਟੀ ਦੀ ਅਚਨਚੇਤ ਚੈਕਿੰਗ, ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ
Saturday, Feb 03, 2018 - 07:40 AM (IST)
ਪੱਟੀ, (ਸੌਰਭ, ਸੋਢੀ)- ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਤਰਨਤਾਰਨ ਦਰਸ਼ਨ ਸਿੰਘ ਮਾਨ ਨੇ ਅੱਜ ਸਬ ਜੇਲ ਪੱਟੀ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਜੇਲ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਇਸ ਮੌਕੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦਾ ਜਾਇਜ਼ਾ ਲਿਆ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਜੇਲ ਪ੍ਰਬੰਧਾਂ 'ਤੇ ਤਸੱਲੀ ਜ਼ਾਹਿਰ ਕਰਦਿਆਂ ਜੇਲ ਸੁਪਰਡੈਂਟ ਨੂੰ ਹੁਕਮ ਦਿੱਤੇ ਕਿ ਕੈਦੀਆਂ ਤੇ ਹਵਾਲਾਤੀਆਂ ਨੂੰ ਲੋੜ ਪੈਣ 'ਤੇ ਲੋੜੀਂਦੀ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਹਵਾਲਾਤੀਆਂ ਤੇ ਕੈਦੀਆਂ ਨੂੰ ਸਮਾਜ 'ਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਗਲਤ ਕੰਮ ਕਰ ਕੇ ਜੇਲ 'ਚ ਨਾ ਆਉਣ ਦੀ ਸਲਾਹ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਪੱਟੀ ਸੁਖਰਾਜ ਸਿੰਘ ਸੰਧੂ ਤੇ ਡੀ. ਐੱਸ. ਪੀ. ਹਰਪ੍ਰੀਤ ਸਿੰਘ ਸੁਪਰਡੈਂਟ ਮੌਜੂਦ ਸਨ।
