ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ ਖੁੱਲ੍ਹਿਆ ਭੇਤ ਤਾਂ...
Sunday, Aug 30, 2026 - 03:24 PM (IST)
ਭੋਗਪੁਰ (ਸੂਰੀ)-ਥਾਣਾ ਭੋਗਪੁਰ ਦੇ ਇਕ ਪਿੰਡ ਵਿਚ 14 ਸਾਲ ਦੀ ਨਾਬਾਲਗ ਪ੍ਰਵਾਸੀ ਲੜਕੀ ਨਾਲ ਨਾਜਾਇਜ਼ ਸੰਬੰਧ ਬਣਾ ਕੇ ਉਸ ਨੂੰ ਗਰਭਵਤੀ ਕਰਨ ਅਤੇ ਇਸ ਘਣਾਉਣੇ ਅਪਰਾਧ ਵਿਚ ਮੁਲਜ਼ਮ ਦਾ ਸਾਥ ਦੇਣ ਵਾਲੀ ਉਸ ਦੀ ਭੂਆ ਖ਼ਿਲਾਫ਼ ਭੋਗਪੁਰ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਲੜਕੀ ਦੇ ਪਿਤਾ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਹ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲਾ ਹੈ ਅਤੇ ਅੱਜਕਲ੍ਹ ਥਾਣਾ ਭੋਗਪੁਰ ਦੇ ਇਕ ਪਿੰਡ ਵਿਚ ਕਿਸੇ ਕਿਸਾਨ ਦੀ ਟਿਊਬਵੈਲ ’ਤੇ ਪਰਿਵਾਰ ਸਮੇਤ ਰਹਿ ਰਿਹਾ ਹੈ।
ਇਹ ਵੀ ਪੜ੍ਹੋ: DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼
ਉਸ ਦੇ 6 ਬੱਚੇ ਹਨ, ਜਿਨ੍ਹਾਂ 'ਚ ਇਕ ਨਾਬਾਲਗ ਕੁੜੀ ਨੇ ਆਪਣੀ ਮਾਤਾ ਨੂੰ ਦੱਸਿਆ ਸੀ ਕਿ ਉਸ ਦੇ ਪੇਟ ਵਿਚ ਦਰਦ ਰਹਿੰਦਾ ਹੈ, ਜਿਸ ’ਤੇ ਮਾਤਾ ਨੂੰ ਸ਼ੱਕ ਹੋਇਆ ਅਤੇ ਉਸ ਨੇ ਕੁੜੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਕੁੜੀ ਨੇ ਦੱਸਿਆ ਕਿ ਪਿੰਡ ਦੇ ਇਕ ਕਿਸਾਨ ਦੇ ਟਿਊਬਵੈੱਲ ’ਤੇ ਰਹਿਣ ਵਾਲਾ ਪ੍ਰਵਾਸੀ ਚੰਦਨ ਪਾਸਵਾਨ ਆਪਣੀ ਭੂਆ ਰਾਜ ਕਲੀ ਦੀ ਸਹਾਇਤਾ ਨਾਲ ਪਿਛਲੇ 1 ਸਾਲ ਤੋਂ ਆਪਣੇ ਟਿਊਬਵੈਲ ’ਤੇ ਲਿਜਾ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ ਹੈ।
ਇਹ ਵੀ ਪੜ੍ਹੋ: ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ
ਚੰਦਨ ਵੱਲੋਂ ਕੁੜੀ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ ਗਿਆ ਸੀ। ਕੁੜੀ ਨੇ ਦੱਸਿਆ ਕਿ ਚੰਦਨ ਦੀ ਭੂਆ ਰਾਜ ਕਲੀ ਉਸ ਨੂੰ ਦਿਹਾੜੀ ਲਗਵਾਉਣ ਦੇ ਬਹਾਨੇ ਘਰ ਤੋਂ ਲੈ ਜਾਂਦੀ ਸੀ ਅਤੇ ਚੰਦਨ ਕੋਲ ਛੱਡ ਜਾਂਦੀ ਸੀ। ਇਹ ਸਿਲਸਲਾ ਪਿਛਲੇ 1 ਸਾਲ ਤੋਂ ਚੱਲ ਰਿਹਾ ਸੀ, ਜਿਸ ਕਾਰਨ ਕੁੜੀ ਗਰਭਵਤੀ ਹੋ ਗਈ। ਇਹ ਸਾਰਾ ਮਾਮਲਾ ਪੁਲਸ ਕੋਲ ਪੁੱਜਿਆ। ਭੋਗਪੁਰ ਪੁਲਸ ਵੱਲੋਂ ਮਹਿਲਾ ਪੁਲਸ ਰਾਹੀਂ ਇਸ ਕੇਸ ਦੀ ਜਾਂਚ ਅਤੇ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ। ਦੋਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਵੇਂ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪੁਲਸ ਵੱਲੋਂ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
