ਪੰਜਾਬ ਹੋਇਆ ਸ਼ਰਮਸਾਰ, ਹਿਮਾਚਲ ਦੀ ਕੁੜੀ ਦੀ ਰੋਲਦਾ ਰਿਹਾ ਪੱਤ, ਡਾਕਟਰ ਕੋਲ ਪੁੱਜੀ ਤਾਂ ਖੁੱਲ੍ਹਿਆ ਭੇਤ

Saturday, Nov 09, 2024 - 11:33 AM (IST)

ਪੰਜਾਬ ਹੋਇਆ ਸ਼ਰਮਸਾਰ, ਹਿਮਾਚਲ ਦੀ ਕੁੜੀ ਦੀ ਰੋਲਦਾ ਰਿਹਾ ਪੱਤ, ਡਾਕਟਰ ਕੋਲ ਪੁੱਜੀ ਤਾਂ ਖੁੱਲ੍ਹਿਆ ਭੇਤ

ਜਲੰਧਰ (ਮਹੇਸ਼)–ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਕ ਇਲਾਕੇ ਵਿਚ ਨੇਪਾਲੀ ਨੌਜਵਾਨ ਵੱਲੋਂ ਮੂਲ ਰੂਪ ਨਾਲ ਹਿਮਾਚਲ ਦੀ ਰਹਿਣ ਵਾਲੀ ਲੜਕੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਕੁੜੀ ਦੀ ਮਾਂ ਨੂੰ ਜਦੋਂ ਸ਼ੱਕ ਹੋਇਆ ਤਾਂ ਉਸ ਨੇ ਆਪਣੀ ਬੇਟੀ ਦਾ ਚੈੱਕਅਪ ਕਰਵਾਇਆ ਤਾਂ ਪਤਾ ਲੱਗਾ ਕਿ ਉਹ 5 ਮਹੀਨਿਆਂ ਦੀ ਗਰਭਵਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ 'ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਫਿਰ ਬੇਟੀ ਨੇ ਆਪਣੀ ਮਾਂ ਨੂੰ ਪੂਰੀ ਕਹਾਣੀ ਦੱਸੀ, ਜਿਸ ਤੋਂ ਬਾਅਦ ਮਾਂ ਵੱਲੋਂ ਦਕੋਹਾ (ਨੰਗਲਸ਼ਾਮਾ) ਚੌਂਕੀ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਲੇਡੀ ਇੰਸਪੈਕਟਰ ਪਰਮਿੰਦਰ ਕੌਰ ਦੀ ਜਾਂਚ ਤੋਂ ਬਾਅਦ ਪੁਲਸ ਵੱਲੋਂ ਇਸ ਸਬੰਧੀ ਕਾਰਵਾਈ ਕਰਦੇ ਹੋਏ ਲੜਕੀ ਨਾਲ ਜਬਰ-ਜ਼ਿਨਾਹ ਕਰਨ ਵਾਲੇ 24 ਸਾਲ ਦੇ ਸੂਸਪੁਰ ਜ਼ਿਲ੍ਹਾ ਕਪਿਲਾਵਸਤੂ (ਨੇਪਾਲ) ਦੇ ਰਹਿਣ ਵਾਲੇ ਨੌਜਵਾਨ ਜ਼ਮੀਲ ਖਾਂ ਪਠਾਨ ਪੁੱਤਰ ਮੁਹੰਮਦ ਇਬਰਾਹਿਮ ਪਠਾਨ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ 262 ਨੰਬਰ ਐੱਫ਼. ਆਈ. ਆਰ. ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ 'ਚ ਫੜ੍ਹਿਆ

ਦਕੋਹਾ ਚੌਕੀ ਦੇ ਏ. ਐੱਸ. ਆਈ. ਭਜਨ ਰਾਮ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਨੇਪਾਲੀ ਨੌਜਵਾਨ ਨੇ ਲੜਕੀ ਨਾਲ ਜਬਰ-ਜ਼ਿਨਾਹ ਕੀਤਾ, ਉਦੋਂ ਉਹ 18 ਸਾਲ ਦੀ ਨਹੀਂ ਸੀ ਅਤੇ ਹੁਣ ਗਰਭਵਤੀ ਹੋਣ ’ਤੇ ਉਸ ਦੀ ਉਮਰ 18 ਸਾਲ 3 ਮਹੀਨੇ ਹੈ। ਪੁਲਸ ਵੱਲੋਂ ਲੜਕੀ ਦਾ ਸਿਵਲ ਹਸਪਤਾਲ ਵਿਚੋਂ ਮੈਡੀਕਲ ਕਰਵਾ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ। ਪੁਲਸ ਨੇ ਮੁਲਜ਼ਮ ਨੌਜਵਾਨ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਅਤੇ ਦੋਬਾਰਾ ਉਸ ਨੂੰ ਕੋਰਟ ਵਿਚ ਪੇਸ਼ ਕੀਤਾ। ਮਾਣਯੋਗ ਜੱਜ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ।

ਇਹ ਵੀ ਪੜ੍ਹੋ- ਅਕਾਲੀ ਦਲ ਦਾ ਗੜ੍ਹ ਰਹੇ ਹਲਕਾ ਚੱਬੇਵਾਲ ’ਚ ਸੌਖਾ ਨਹੀਂ 'ਆਪ' ਲਈ ਰਾਹ, ਜਾਣੋ ਕੀ ਹੈ ਇਤਿਹਾਸ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News