ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ

Sunday, Sep 06, 2026 - 10:49 AM (IST)

ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ

ਤਰਨਤਾਰਨ (ਰਮਨ)- ਤਰਨਤਾਰਨ ਤੋਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਦੋ ਦੋਸਤਾਂ ਨੂੰ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਮਹਿਕਦੀਪ ਸਿੰਘ (21) ਪੁੱਤਰ ਸੋਨੂੰ ਸਿੰਘ ਵਾਸੀ ਪਿੰਡ ਮੱਲ੍ਹੀਆਂ ਕਲਾਂ ਆਪਣੇ ਦੋਸਤ ਸਾਜਨ ਸਿੰਘ (25) ਪੁੱਤਰ ਵਿਰਸਾ ਸਿੰਘ ਵਾਸੀ ਮੱਲ੍ਹੀਆਂ ਕਲਾਂ ਨਾਲ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਵੀਰਵਾਰ ਦੇਰ ਸ਼ਾਮ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਦਾ ਦੱਸ ਕੇ ਰਵਾਨਾ ਹੋਏ ਸਨ। ਜਦੋਂ ਇਹ ਝਬਾਲ ਰੋਡ ਉਪਰ ਮੌਜੂਦ ਪਿੰਡ ਨੂਰਦੀ ਨਜ਼ਦੀਕ ਪੈਟਰੋਲ ਪੰਪ ਸਾਹਮਣੇ ਪੁੱਜੇ ਤਾਂ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਦੀ ਫੇਟ ਵੱਜਣ ਨਾਲ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ-ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ

ਇਸ ਸਬੰਧੀ ਮ੍ਰਿਤਕ ਮਹਿਕਦੀਪ ਸਿੰਘ ਦੇ ਪਿਤਾ ਸੋਨੂੰ ਸਿੰਘ ਨੇ ਪੁਲਸ ਪ੍ਰਸ਼ਾਸਨ ਪਾਸੋਂ ਮੁਲਜ਼ਮ ਵਾਹਨ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਿਟੀ ਵਿਖੇ ਸੋਨੂੰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News