ਮੱਥਾ ਟੇਕ ਘਰ ਆਏ ਮੁੰਡੇ ਨੂੰ ਦੋਸਤਾਂ ਨੇ ਬਾਹਰ ਬੁਲਾਇਆ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ ''ਤੇ ਹੋਸ਼
Sunday, Nov 24, 2024 - 07:11 PM (IST)
ਕਰਤਾਰਪੁਰ (ਸਾਹਨੀ)- ਸਥਾਨਕ ਰਿਸ਼ੀ ਨਗਰ ਮੁਹੱਲੇ ਦੇ ਬਾਹਰ ਇਕ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਡੀ. ਐੱਸ. ਪੀ. ਸੁਰਿੰਦਰ ਪਾਲ ਸਿੰਘ ਧੋਗੜੀ ਨੇ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀ (34) ਪੁੱਤਰ ਹਰਿੰਦਰ ਸਿੰਘ ਵਾਸੀ ਰਾਮਗੜ੍ਹੀਆਂ ਮੁਹੱਲਾ ਕਰਤਾਰਪੁਰ ਬੀਤੀ ਦੇਰ ਰਾਤ ਆਪਣੇ ਇਕ ਦੋਸਤ ਨਾਲ ਤਰਨਤਾਰਨ ਤੋਂ ਮੱਥਾ ਟੇਕ ਕੇ ਕਰੀਬ ਪੌਣੇ ਇਕ ਵਜੇ ਘਰ ਪੁੱਜਿਆ ਸੀ।
ਇਹ ਵੀ ਪੜ੍ਹੋ- ਜਲੰਧਰ ਦੇ ਮੋਹਿਤ ਦੁੱਗ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਜਿੱਤਿਆ ਸਿਲਵਰ ਮੈਡਲ
ਇਸੇ ਦੌਰਾਨ ਮਨਪ੍ਰੀਤ ਸਿੰਘ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਮੁੜ ਘਰੋਂ ਬਾਹਰ ਚਲਾ ਗਿਆ। ਕੁਝ ਦੇਰ ਬਾਅਦ ਪਰਿਵਾਰ ਨੂੰ ਪਤਾ ਲਗਾ ਕਿ ਉਸ ਨੂੰ ਗੋਲ਼ੀ ਲੱਗੀ ਹੈ, ਜਿਸ ਨੂੰ ਤੁਰੰਤ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ। ਆਪ੍ਰੇਸ਼ਨ ਤੋਂ ਬਾਅਦ ਉਹ ਖ਼ਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ ਪਰ ਅਜੇ ਵੀ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਰਮਨਦੀਪ ਵੱਲੋਂ ਜ਼ਖ਼ਮੀ ਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਉਸ ਦਾ ਮੋਬਾਇਲ ਵੀ ਕਬਜ਼ੇ ’ਚ ਲੈ ਕੇ ਜਾਣਕਾਰੀ ਇੱਕਤਰ ਕੀਤੀ ਜਾ ਰਹੀ ਹੈ। ਬਾਕੀ ਮਨਪ੍ਰੀਤ ਸਿੰਘ ਦੇ ਹੋਸ਼ ’ਚ ਆਉਣ ਤੋਂ ਬਾਅਦ ਹੀ ਇਸ ਘਟਨਾ ਸਬੰਧੀ ਸਹੀ ਜਾਣਕਾਰੀ ਮਿਲ ਸਕੇਗੀ।
ਇਹ ਵੀ ਪੜ੍ਹੋ- ਵੱਡੀ ਜਿੱਤ ਮਗਰੋਂ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8