ਪੰਜਾਬ ''ਚ ਵੱਡੀ ਵਾਰਦਾਤ, ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Friday, Nov 22, 2024 - 07:02 PM (IST)

ਪੰਜਾਬ ''ਚ ਵੱਡੀ ਵਾਰਦਾਤ, ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਵਿਚ ਭਾਜਪਾ ਆਗੂ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵੀਰਵਾਰ ਦੇਰ ਰਾਤ ਭਾਜਪਾ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕੁਝ ਨੌਜਵਾਨਾਂ ਨੇ ਕਤਲ ਕਰ ਦਿੱਤਾ ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

PunjabKesari

ਇਸ ਵਾਰਦਾਤ  ਦੀ ਪੁਸ਼ਟੀ ਕਰਦੇ ਹੋਏ ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਭਾਜਪਾ ਯੁਵਾ ਮੋਰਚਾ  ਦੇ ਨੇਤਾ ਹਨੀ ਕੁਮਾਰ ਦੇਰ ਰਾਤ ਦਾਣਾ ਮੰਡੀ ਵਿਚ ਗੰਭੀਰ ਹਾਲਤ 'ਚ ਮਿਲਿਆ ਸੀ। ਉਸ ਨੂੰ ਹਸਪਤਾਲ ਲਿਜਾਣ 'ਤੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਉਥੇ ਹੀ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਦੋਸ਼ੀ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਰ ਤੇ ਟੈਂਕਰ ਦੀ ਭਿਆਨਕ ਟੱਕਰ, ਉੱਡੇ ਕਾਰ ਦੇ ਪਰਖੱਚੇ

ਮ੍ਰਿਤਕ ਦੀ ਭਾਬੀ ਰਜਨੀ ਪਤਨੀ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਡਡਵਿੰਡੀ ਵਿਖੇ ਕਿਸੇ ਧਾਰਮਿਕ ਸਮਾਗਮ ਤੋਂ ਆਪਣੇ ਰਿਸ਼ਤੇਦਾਰਾਂ ਦੇ ਘਰ ਆਏ ਸਨ। ਜਿਸ ਤੋਂ ਬਾਅਦ ਮੇਰਾ ਦਿਓਰ ਵੀ ਮੇਰੇ ਨਾਲ ਆ ਗਿਆ। ਉਸ ਨੇ ਦੱਸਿਆ ਕਿ ਖਾਣਾ ਬਣਾਉਣ ਤੋਂ ਬਾਅਦ ਮੈਂ ਫਿਰ ਡਡਵਿੰਡੀ ਚਲੀ ਗਈ। ਮੇਰਾ ਦਿਓਰ ਹਨੀ ਕੁਮਾਰ ਪੁੱਤਰ ਸੁਰਿੰਦਰ ਪਾਲ ਆਪਣੇ ਦੋਸਤਾਂ ਅਜੈ ਕੁਮਾਰ ਬੰਟੀ ਅਤੇ ਅਮਨ ਕੁਮਾਰ ਨਾਲ ਬਾਈਕ 'ਤੇ ਗਿਆ ਸੀ। ਕੁਝ ਦੇਰ ਬਾਅਦ ਦਾਣਾ ਮੰਡੀ ਦੇ ਕੋਲ ਹਨੀ ਕੁਮਾਰ ਅਤੇ ਉਸ ਦੇ ਦੋਸਤ ਅਜੈ ਕੁਮਾਰ ਬੰਟੀ ਤੇ ਅਮਨ ਕੁਮਾਰ ਜ਼ਖ਼ਮੀ ਹਾਲਾਤ ਵਿਚ ਮਿਲੇ। ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਸਨ।

PunjabKesari

ਮੌਕੇ ਉਤੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।  ਉਨ੍ਹਾਂ ਦੱਸਿਆ ਕਿ ਮੁਹੱਲੇ ਸੈਦਾ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਰਜਨੀ ਨੇ ਕਿਹਾ ਕਿ   ਪਿਛਲੇ 1 ਮਹੀਨੇ ਤੋਂ ਮੇਰੇ ਦਿਓਰ 'ਤੇ ਮੁਹੱਲਾ ਸੈਦਾ ਦੇ ਨੌਜਵਾਨਾਂ ਨੇ ਤੀਜਾ ਹਮਲਾ ਕੀਤਾ ਹੈ। ਦੱਸ ਦੇਈਏ ਕਿ ਹਨੀ ਕੁਮਾਰ ਭਾਰਤੀ ਜਨਤਾ ਪਾਰਟੀ ਦਾ ਯੁਵਾ ਮੋਰਚਾ ਦਾ ਪ੍ਰਧਾਨ ਵੀ ਸੀ। 

ਇਹ ਵੀ ਪੜ੍ਹੋ- ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, 24 ਅਧਿਕਾਰੀਆਂ ਦੇ ਬਦਲੇ ਵਿਭਾਗ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News