ਮੰਦਭਾਗੀ ਖ਼ਬਰ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

05/01/2023 7:57:26 PM

ਗੁਰਦਾਸਪੁਰ (ਵਿਨੋਦ)-ਜ਼ਿਲ੍ਹਾ ਗੁਰਦਾਸਪੁਰ ਅਧੀਨ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਅਧੀਨ ਪਿੰਡ ਕਿਸ਼ਨਪੁਰ ਦੇ ਇਕ ਨੌਜਵਾਨ ਦੀ ਅਮਰੀਕਾ ’ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਕੁਲਵਿੰਦਰ ਸਿੰਘ ਦੇ ਭਰਾ ਹਰਜਿੰਦਰ ਸਿੰਘ ਵਾਸੀ ਕਿਸ਼ਨਪੁਰ ਦੇ ਅਨੁਸਾਰ ਉਨ੍ਹਾਂ ਦਾ ਭਰਾ ਕੁਲਵਿੰਦਰ ਸਿੰਘ ਅਮਰੀਕੀ ਨਾਗਰਿਕ ਸੀ, ਜੋ ਲੱਗਭਗ 13 ਸਾਲ ਬਾਅਦ ਪਿੰਡ ਆਇਆ ਸੀ। ਕੁਲਵਿੰਦਰ ਸਿੰਘ ਦਾ ਨਵੰਬਰ 2018 ਵਿਚ ਸਤਿੰਦਰ ਕੌਰ ਨਾਂ ਦੀ ਔਰਤ ਨਾਲ ਵਿਆਹ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

ਜਨਵਰੀ 2019 ’ਚ ਸਤਿੰਦਰ ਕੌਰ ਦੇ ਕਥਿਤ ਦੋਸਤਾਂ ਵੱਲੋਂ ਕੁਲਵਿੰਦਰ ਸਿੰਘ ਨੂੰ ਘਰ ਵਿਚ ਹੀ ਸਿਰ ’ਤੇ ਗੋਲ਼ੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਸਬੰਧੀ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਵਿਚ ਸਤਿੰਦਰ ਕੌਰ ਅਤੇ ਉਸ ਦੇ 2 ਹੋਰ ਸਾਥੀਆਂ ਖਿਲਾਫ਼ ਕੇਸ ਦਰਜ ਹੋਇਆ ਸੀ।

ਹਰਜਿੰਦਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਲਾਜ ਲਈ ਉਸ ਨੂੰ ਅਮਰੀਕਾ ਭੇਜਿਆ ਗਿਆ। ਕੁਝ ਸਮਾਂ ਬਾਅਦ ਉਹ ਫਿਰ ਭਾਰਤ ਆਇਆ ਸੀ ਅਤੇ ਹੁਣ ਕੁਝ ਮਹੀਨੇ ਪਹਿਲਾਂ ਹੀ ਅਮਰੀਕਾ ਵਾਪਸ ਗਿਆ ਸੀ ਅਤੇ ਇਲਾਜ ਦੌਰਾਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ।

ਉਨ੍ਹਾਂ ਨੇ ਦੱਸਿਆ ਕਿ ਅਮਰੀਕਾ ਵਿਚ ਕੁਲਵਿੰਦਰ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਪਰ ਉਸ ਦੇ ਕਤਲ ਲਈ ਜ਼ਿੰਮੇਵਾਰ ਲੋਕ ਅਦਾਲਤ ਤੋਂ ਜ਼ਮਾਨਤ ਕਰਵਾ ਕੇ ਬਾਹਰ ਘੁੰਮ ਰਹੇ ਹਨ। ਉਸ ਦੀ ਮੌਤ ਸਬੰਧੀ ਹੁਣ ਤਾਂ ਉਸ ਨੂੰ ਜ਼ਖ਼ਮੀ ਕਰਨ ਅਤੇ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਉਣੀ ਵੀ ਮੁਸ਼ਕਿਲ ਹੋ ਗਈ ਹੈ। ਪਰਿਵਾਰਕ ਅਤੇ ਪਿੰਡ ਦੇ ਲੋਕਾਂ ਨੇ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਜਲਦੀ ਭਾਰਤ ਮੰਗਵਾਉਣ ਦੀ ਸਰਕਾਰ ਤੋਂ ਗੁਹਾਰ ਲਗਾਈ ਹੈ।

Manoj

This news is Content Editor Manoj