ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Sunday, Jul 05, 2026 - 06:57 AM (IST)
ਟਾਂਡਾ ਉੜਮੁੜ, (ਵਰਿੰਦਰ ਪੰਡਿਤ)-ਅਮਰੀਕਾ ਵਿਚ ਅੱਜ ਪਿੰਡ ਰੜਾ ਵਾਸੀ ਨੌਜਵਾਨ ਦੀ ਅਚਨਚੇਤ ਮੌਤ ਹੋ ਗਈ। ਨੌਜਵਾਨ ਦੀ ਪਛਾਣ ਕੁਲਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ 32 ਸਾਲਾ ਕੁਲਜੀਤ ਪਿਛਲੇ 13 ਵਰ੍ਹਿਆਂ ਤੋਂ ਆਪਣੀ ਪਤਨੀ ਅਤੇ ਦੋ ਬੇਟਿਆਂ ਨਾਲ ਅਮਰੀਕਾ ਵੱਸਿਆ ਹੋਏ ਸੀ।
ਕੁਲਜੀਤ ਦੇ ਚਾਚਾ ਸਮਾਜ ਸੇਵਕ ਬਲਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਅਮਰੀਕਾ ਦੇ ਸਮੇ ਮੁਤਾਬਿਕ ਸ਼ਾਮ ਨੂੰ ਜਦੋ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਾਰ ਤੇ ਕਿਧਰੇ ਜਾ ਰਿਹਾ ਸੀ ਤਾਂ ਟ੍ਰੈਫਿਕ ਲਾਈਟਾਂ ਤੇ ਜਦੋ ਉਨ੍ਹਾਂ ਦੀ ਕਾਰ ਰੁਕੀ ਹੋਈ ਸੀ । ਇਸੇ ਦੌਰਾਨ ਅਚਾਨਕ ਕੁਲਜੀਤ ਨੂੰ ਬ੍ਰੇਨ ਹੈਮਰਿਜ ਹੋ ਗਈ ਉਸਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਉਸਦੀ ਮੌਤ ਹੋ ਗਈ। ਇਸ ਦੁਖਦ ਸੂਚਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿਚ ਮਾਤਮ ਛਾਇਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
