ਮਲੇਸ਼ੀਆ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Wednesday, Jan 11, 2023 - 02:55 AM (IST)

ਮਲੇਸ਼ੀਆ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਕਲਾਨੌਰ (ਮਨਮੋਹਨ)-ਮਲੇਸ਼ੀਆ ’ਚ ਰੋਜ਼ੀ-ਰੋਟੀ ਕਮਾਉਣ ਲਈ ਗਏ ਸਰਹੱਦੀ ਕਸਬਾ ਕਲਾਨੌਰ ਦੇ ਇਕ ਨੌਜਵਾਨ ਦੀ ਮਲੇਸ਼ੀਆ ’ਚ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਭੁਪਿੰਦਰ ਸਿੰਘ ਰੂਪ ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਤਿੰਨੋਂ ਪੁੱਤਰ ਮਲੇਸ਼ੀਆ ’ਚ ਰੋਜ਼ੀ-ਰੋਟੀ ਕਮਾਉਣ ਲਈ ਗਏ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਪਹੁੰਚੇ ਫਤਿਹਗੜ੍ਹ ਸਾਹਿਬ, ਅੱਜ ਹੋਵੇਗੀ ਯਾਤਰਾ ਆਰੰਭ

PunjabKesari

 ਉਸ ਦੇ ਇਕ ਪੁੱਤਰ ਨੇ ਫੋਨ ਕਰ ਕੇ ਉਨ੍ਹਾਂ ਨੂੰ ਇਹ ਸੂਚਨਾ ਦਿੱਤੀ ਕਿ ਭੁਪਿੰਦਰ ਸਿੰਘ, ਜੋ ਟਰਾਲਾ ਚਲਾਉਂਦਾ ਸੀ, ਦੀ ਟਰਾਲੇ ਦੀ ਬਰੇਕ ਫੇਲ੍ਹ ਹੋਣ ਕਾਰਨ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਭੁਪਿੰਦਰ ਸਿੰਘ ਤਕਰੀਬਨ 10 ਮਹੀਨੇ ਪਹਿਲਾਂ ਹੀ ਮਲੇਸ਼ੀਆ ਗਿਆ ਸੀ ਅਤੇ ਸ਼ਾਦੀਸ਼ੁਦਾ ਸੀ ਤੇ ਉਸ ਦਾ ਇਕ ਛੋਟਾ ਬੱਚਾ ਵੀ ਹੈ।

ਇਹ ਖ਼ਬਰ ਵੀ ਪੜ੍ਹੋ : ਭਾਰਤ ਦੇ ਬੀੜੀ ਮਜ਼ਦੂਰ ਨੇ ਸਖ਼ਤ ਮਿਹਨਤ ਨਾਲ ਬਦਲੀਆਂ ਕਿਸਮਤ ਦੀਆਂ ਲਕੀਰਾਂ, ਅਮਰੀਕਾ ’ਚ ਜਾ ਕੇ ਬਣਿਆ ਜੱਜ


author

Manoj

Content Editor

Related News