ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼

Saturday, May 16, 2026 - 03:55 PM (IST)

ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼

ਬਠਿੰਡਾ (ਸੁਖਵਿੰਦਰ) : ਪਿੰਡ ਕੋਟਫੱਤਾ ਨਜ਼ਦੀਕ ਨਾਲੇ ਦੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸੜੀ ਹੋਈ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਕੋਟਫੱਤਾ ਪਿੰਡ 'ਚ ਨਾਲੇ ਦੇ ਨਾਲ ਝਾੜੀਆਂ ਵਿਚੋਂ ਬਦਬੂ ਆ ਰਹੀ ਸੀ। ਨੇੜੇ ਦੇ ਖੇਤਾਂ ਵਿਚ ਕੰਮ ਕਰ ਰਹੇ ਕਿਸਾਨਾਂ ਨੂੰ ਇੱਕ ਮਰੇ ਹੋਏ ਜਾਨਵਰ ਦਾ ਸ਼ੱਕ ਸੀ। ਤਲਾਸ਼ ਕਰਨ 'ਤੇ ਉਨ੍ਹਾਂ ਨੂੰ ਇੱਕ ਆਦਮੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਰਾਜਵਿੰਦਰ ਸਿੰਘ ਅਤੇ ਕੋਟਫੱਤਾ ਪੁਲਸ ਸਟੇਸ਼ਨ ਦੇ ਇੰਚਾਰਜ ਅਮਰੀਕ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ।

ਲਾਸ਼ ਕਈ ਹਫ਼ਤੇ ਪੁਰਾਣੀ ਜਾਪਦੀ ਸੀ ਅਤੇ ਬੁਰੀ ਤਰ੍ਹਾਂ ਸੜ ਚੁੱਕੀ ਸੀ। ਸੰਸਥਾ ਮੈਂਬਰਾਂ ਨੇ ਦਰੱਖਤ 'ਤੇ ਚੜ੍ਹ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਹ ਲਗਭਗ 35 ਸਾਲ ਦਾ ਜਾਪਦਾ ਸੀ। ਮ੍ਰਿਤਕ ਨੇ ਚਿੱਟੀ ਪੂਰੀ ਬਾਹਾਂ ਵਾਲੀ ਕਮੀਜ਼, ਕਾਲੀ ਪੈਂਟ, ਭੂਰੀ ਬੈਲਟ ਅਤੇ ਚੱਪਲਾਂ ਪਾਈਆਂ ਹੋਈਆਂ ਸਨ। ਮੁੱਢਲੀ ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।


author

Babita

Content Editor

Related News