ਤਲਵੰਡੀ ਸਾਬੋ ਦੇ ਖੇਤਾਂ ’ਚੋਂ ਅਣਪਛਾਤੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

Saturday, Sep 11, 2021 - 06:31 PM (IST)

ਤਲਵੰਡੀ ਸਾਬੋ ਦੇ ਖੇਤਾਂ ’ਚੋਂ ਅਣਪਛਾਤੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਤਲਵੰਡੀ ਸਾਬੋ (ਮੁਨੀਸ਼) : ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਪਿੰਡ ਨੱਤ ਰੋਡ ’ਤੇ ਖੇਤਾਂ ’ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪੁਲਸ ਨੇ ਲਾਸ਼ ਨੂੰ ਸ਼ਨਾਖਤ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਭੇਜ ਕੇ ਜਾਂਚ ਸੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਨੱਤ ਰੋਡ ’ਤੇ ਖੇਤਾਂ ’ਚੋਂ ਇੱਕ ਵਿਅਕਤੀ ਦੀ ਅਣਪਛਾਤੀ ਲਾਸ਼ ਦੇਖੀ ਗਈ ਜਿਸ ਦੀ ਇਤਲਾਹ ਤਲਵੰਡੀ ਸਾਬੋ ਪੁਲਸ ਨੂੰ ਦਿੱਤੀ ਗਈ। ਪੁਲਸ ਨੂੰ ਪਤਾ ਲੱਗਦੇ ਹੀ ਜਸਮੀਤ ਸਿੰਘ ਡੀ. ਐੱਸ. ਪੀ. ਤਲਵੰਡੀ ਸਾਬੋ ਅਤੇ ਰਵਿੰਦਰ ਸਿੰਘ ਥਾਣਾ ਮੁੱਖੀ ਤਲਵੰਡੀ ਸਾਬੋ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ। ਲਾਸ਼ ਪਾਸੋ ਸ਼ਰਾਬ ਅਤੇ ਸਪਰੇਅ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਨੇ ਸਹਾਰਾ ਕਲੱਬ ਦੇ ਵਰਕਰ ਹੈਪੀ ਸਿੰਘ ਰਾਹੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਸ਼ਨਾਖਤ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਕਰੰਟ ਲੱਗਣ ਨਾਲ 3 ਮੱਝਾਂ ਦੀ ਮੌਤ

ਡੀ. ਐੱਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਡੈਡ ਹਾਊਸ ’ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਲਗਦੀ ਹੈ ਜਦੋ ਕਿ ਲਾਸ਼ ਕਰੀਬ 7 ਤੋਂ 10 ਦਿਨ ਪੁਰਾਣੀ ਲੱਗ ਰਹੀ ਹੈ। 

ਇਹ ਵੀ ਪੜ੍ਹੋ : ਸੀ. ਬੀ. ਆਈ. ਵੱਲੋਂ 1.30 ਲੱਖ ਦੇ ਰਿਸ਼ਵਤਖੋਰੀ ਕੇਸ ’ਚ 62 ਲੱਖ ਦੀ ਨਕਦੀ ਬਰਾਮਦ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News