ਬੇਹੋਸ਼ੀ ਦੀ ਹਾਲਤ ’ਚ ਮਿਲੇ ਅਣਪਛਾਤੇ ਵਿਅਕਤੀ ਨੇ ਹਸਪਤਾਲ ਪੁੱਜਣ ਤੋਂ ਪਹਿਲਾਂ ਤੋੜਿਆ ਦਮ
Wednesday, Nov 20, 2024 - 08:16 AM (IST)
ਮੋਰਿੰਡਾ (ਧੀਮਾਨ) : ਮੋਰਿੰਡਾ ਦੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ’ਤੇ ਰੈਣ ਬਸੇਰਾ ਨੰਬਰ-1 ਨੇੜੇ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ ’ਚ ਮਿਲਿਆ ਸੀ, ਜਿਸ ਨੇ ਹਸਪਤਾਲ ਜਾਂਦੇ ਸਮੇਂ ਰਸਤੇ ’ਚ ਹੀ ਦਮ ਤੋੜ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਕੀ ਇੰਚਾਰਜ ਏ. ਐੱਸ. ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬੇਹੋਸ਼ੀ ਦੀ ਹਾਲਤ ’ਚ ਮਿਲੇ ਉਕਤ ਵਿਅਕਤੀ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਫੇਸ-6 ਮੋਹਾਲੀ ਲਈ ਰੈਫਰ ਕਰ ਦਿੱਤਾ ਗਿਆ ਅਤੇ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਾ ਹੋਣ ਕਾਰਨ ਸਿਵਲ ਹਸਪਤਾਲ ਰੋਪੜ ਵਿਖੇ 72 ਘੰਟੇ ਲਈ ਸ਼ਨਾਖਤ ਲਈ ਮੋਰਚਰੀ ’ਚ ਰੱਖਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8