ਟਰੱਕ ਯੂਨੀਅਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Friday, Sep 29, 2017 - 02:09 AM (IST)

ਟਰੱਕ ਯੂਨੀਅਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਠਿੰਡਾ, (ਪਾਇਲ)-  ਟਰੱਕ ਯੂਨੀਅਨ ਦੇ ਤਖਤਪੋਸ਼ 'ਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬਿਗ੍ਰੇਡ ਦੇ ਮੈਂਬਰ ਸਰਵਜੀਤ ਸਿੰਘ, ਆਸ਼ੂਤੋਸ਼ ਗੋਇਲ, ਟੇਕ ਚੰਦ ਅਤੇ ਸਹਾਰਾ ਪ੍ਰਧਾਨ ਵਿਜੇ ਗੋਇਲ ਤੇ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਮ੍ਰਿਤਕ ਨੇ ਚਾਦਰ ਲੈ ਰੱਖੀ ਸੀ। ਪੁਲਸ ਨੇ ਘਟਨਾ ਦੀ ਜਾਂਚ ਕੀਤੀ ਪਰ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ। ਸੂਤਰਾਂ ਅਨੂਸਾਰ ਮ੍ਰਿਤਕ ਪਿਛਲੇ ਕੁਝ ਦਿਨਾਂ ਤੋਂ ਇਥੇ ਆ ਕੇ ਸੌਂ ਜਾਂਦਾ ਸੀ। ਸਹਾਰਾ ਟੀਮ ਨੇ ਲਾਸ਼ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਈ। ਪੁਲਸ ਅਤੇ ਸੰਸਥਾ ਵੱਲੋਂ ਮ੍ਰਿਤਕ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Related News