ਪੰਜਾਬ : ਹਸਪਤਾਲ ''ਤੇ ਤਾਬੜਤੋੜ ਫਾਇਰਿੰਗ ! ਡਿਊਟੀ ''ਤੇ ਤਾਇਨਾਤ ਨਰਸ ਜ਼ਖਮੀ
Tuesday, Jun 09, 2026 - 07:37 PM (IST)
ਬਟਾਲਾ, (ਬੇਰੀ)- ਬਟਾਲਾ ਸ਼ਹਿਰ ’ਚ ਗੋਲੀ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਜਿਸਦੇ ਚਲਦਿਆਂ ਸ਼ਹਿਰ ਵਾਸੀਆ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅੱਜ ਸ਼ਾਮ ਸਮੇਂ ਗੌਂਸਪੁਰਾ ਰੋਡ ’ਤੇ ਸਥਿਤ ਛੀਨਾ ਹਸਪਤਾਲ ਦੇ ਗੇਟ ’ਤੇ ਮੋਟਰ ਸਾਈਕਲ 2 ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚੱਲਾ ਦਿੱਤੀਆਂ ਗਈਆਂ, ਜਿਸ ਕਾਰਨ ਗੇਟ ਦਾ ਕੱਚ ਇਕ ਨਰਸ ਦੀਆਂ ਅੱਖਾਂ ’ਚ ਪੈ ਗਿਆ ਅਤੇ ਉਹ ਜ਼ਖਮੀ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਮਾਲਕ ਡਾ. ਗੁਰਮੀਤ ਸਿੰਘ ਛੀਨਾ ਨੇ ਦੱਸਿਆ ਕਿ ਉਹ ਹਸਪਤਾਲ ਤੋਂ ਬਾਹਰ ਸਨ ਅਤੇ ਅੱਜ ਸ਼ਾਮ ਸਮੇਂ ਮੋਟਰ ਸਾਈਕਲ ’ਤੇ ਸਵਾਰ ਹੋ ਕੇ 2 ਅਣਪਛਾਤੇ ਵਿਅਕਤੀ ਹਸਪਤਾਲ ਦੇ ਬਾਹਰ ਆਏ ਅਤੇ ਉਨ੍ਹਾਂ ਵੱਲੋਂ ਕਰੀਬ 4 ਰਾਊਂਡ ਫਾਇਰ ਹਸਪਤਾਲ ਦੇ ਗੇਟ ’ਤੇ ਕੀਤੇ ਗਏ, ਜਿਸ ਕਾਰਨ ਹਸਪਤਾਲ ਦਾ ਕੱਚ ਵਾਲਾ ਗੇਟ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ, ਜਦਕਿ ਗੇਟ ਦਾ ਕੱਚ ਇਕ ਨਰਸ ਦੀਆਂ ਅੱਖਾਂ ’ਚ ਪੈ ਗਿਆ ਤੇ ਉਹ ਜ਼ਖਮੀ ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਐੱਸ.ਐੱਚ.ਓ ਸਿਵਲ ਲਾਈਨ ਗੁਰਮੀਤ ਸਿੰਘ, ਸੀ.ਆਈ.ਏ ਸਟਾਫ ਦੇ ਇੰਚਾਰਜ ਸੁਖਰਾਜ ਸਿੰਘ ਅਤੇ ਅਰਬਨ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਵਿਕਰਮ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾਸਥਲ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ ਨੇ ਕਿਹਾ ਕਿ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ ਕੈਮਰੇ ਵੀ ਚੈਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ’ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੁਲਸ ਵਲੋਂ ਹਸਪਤਾਲ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਡੀ.ਵੀ.ਆਰ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
