ਅਣਪਛਾਤੇ ਵਿਅਕਤੀਆਂ ਨੇ ਦਿਨ-ਦਿਹਾੜੇ ਕਾਰ ਸਵਾਰ ਨੌਜਵਾਨਾਂ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 2 ਜ਼ਖ਼ਮੀ

Saturday, Jul 16, 2022 - 02:37 PM (IST)

ਅਣਪਛਾਤੇ ਵਿਅਕਤੀਆਂ ਨੇ ਦਿਨ-ਦਿਹਾੜੇ ਕਾਰ ਸਵਾਰ ਨੌਜਵਾਨਾਂ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 2 ਜ਼ਖ਼ਮੀ

ਤਰਨਤਾਰਨ (ਰਮਨ) - ਸਥਾਨਕ ਫੋਕਲ ਪੁਆਇੰਟ ਵਿਖੇ ਸਥਿਤ ਇਕ ਆਈਲੈਟਸ ਸੈਂਟਰ ਦੇ ਨਜ਼ਦੀਕ ਕਾਰ ਸਵਾਰ 2 ਨੌਜਵਾਨਾਂ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਉਣ ਤੋਂ ਬਾਅਦ ਥਾਣਾ ਸਿਟੀ ਪੁਲਸ ਵਲੋਂ ਮੁਲਜ਼ਮਾਂ ਦੀ ਪਛਾਣ ਕਰਦੇ ਹੋਏ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਚੌਕੀ ਬੱਸ ਸਟੈਂਡ ਤੋਂ ਕਰੀਬ 200 ਮੀਟਰ ਦੂਰੀ ਉੱਪਰ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ’ਚ ਸਨਸਨੀ ਭਰਿਆ ਮਾਹੌਲ ਬਣ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਭਾਰੀ ਮੀਂਹ ਦੇ ਚੱਲਦਿਆਂ ਡਿੱਗੀ ਕੰਧ, ਕਈ ਕਾਰਾਂ ਹੋਈਆਂ ਚਕਨਾਚੂਰ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਭਗਵੰਤ ਸਿੰਘ (23) ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਅਤੇ ਜੁਗਰਾਜ ਸਿੰਘ (22) ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਮੁਗਲਚੱਕ ਪੰਨੂਆਂ ਜੋ ਫੋਕਲ ਪੁਆਇੰਟ ’ਚ ਸਥਿਤ ਆਇਲੈਟਸ ਸੈਂਟਰ ਵਿਖੇ ਕਲਾਸ ਲਗਾਉਣ ਉਪਰੰਤ ਆਪਣੀ ਕਾਰ ’ਚ ਸਵਾਰ ਹੋ ਨਜ਼ਦੀਕੀ ਰੈਸਟੋਰੈਂਟ ਦੇ ਬਾਹਰ ਖੜ੍ਹੇ ਸਨ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਵਿਅਕਤੀ ਉਨ੍ਹਾਂ ਦੀ ਕਾਰ ਨਜ਼ਦੀਕ ਆ ਕੇ ਖੜ੍ਹੇ ਹੋ ਗਏ, ਜਿਨ੍ਹਾਂ ਵਲੋਂ ਬਿਲਕੁਲ ਨਜ਼ਦੀਕ ਤੋਂ ਆਪਣੀਆਂ ਰਿਵਾਲਵਰਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਹਮਲਾ ਕਰਨ ਤੋਂ ਤੁਰੰਤ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਕਰੀਬ 6 ਰੌਂਦ ਚੱਲੀਆਂ ਗੋਲੀਆਂ ਦੌਰਾਨ ਉਕਤ ਦੋਵੇਂ ਨੌਜਵਾਨ ਖ਼ੂਨ ਨਾਲ ਲੱਥਪੱਥ ਹੁੰਦੇ ਹੋਏ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਪਹਿਲਾਂ ਗੁਰੂ ਨਾਨਕ ਦੇਵ ਅਤੇ ਬਾਅਦ ਵਿਚ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਬੱਸ ਸਟੈਂਡ ਚੌਕੀ ਇੰਚਾਰਜ ਏ.ਐੱਸ.ਆਈ. ਬਲਦੇਵ ਸਿੰਘ ਸਮੇਤ ਪੁਲਸ ਪਾਰਟੀ ਮੌਕੇ ਤੇ ਪੁੱਜੇ, ਜਿਨ੍ਹਾਂ ਵਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਨੂੰ ਕਬਜ਼ੇ ’ਚ ਲੈਂਦੇ ਹੋਏ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਭਗਵੰਤ ਸਿੰਘ ਨੇ ਦੱਸਿਆ ਕਿ ਇਕ ਮਹੀਨਾ ਪਹਿਲਾਂ ਉਸ ਦਾ ਹਮਲਾਵਰਾਂ ਦੀ ਕਾਰ ਨਾਲ ਟਕਰਾਉਣ ਸਬੰਧੀ ਝਗਡ਼ਾ ਹੋਇਆ ਸੀ, ਜਿਸ ਦਾ ਰਾਜ਼ੀਨਾਮਾ ਵੀ ਹੋ ਚੁੱਕਾ ਹੈ। ਅੱਜ ਹਮਲਾਵਰ ਜਿਨ੍ਹਾਂ ਵਿਚੋਂ ਇਕ ਨੂਰਦੀ ਅਤੇ ਇਕ ਪਿੰਡ ਸ਼ੇਰੋਂ ਦਾ ਹੈ ਵਲੋਂ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)


author

rajwinder kaur

Content Editor

Related News