ਹਸਪਤਾਲ ''ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
Saturday, Sep 12, 2026 - 04:58 PM (IST)
ਬਠਿੰਡਾ (ਸੁਖਵਿੰਦਰ) : ਸਥਾਨਕ ਮਾਲ ਗੋਦਾਮ ਰੋਡ ਤੋਂ ਸਹਾਰਾ ਜਨਸੇਵਾ ਵਲੋਂ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਏ ਗਏ ਇੱਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਹਾਰਾ ਜਨਸੇਵਾ ਨੂੰ ਮਾਲ ਗੋਦਾਮ ਰੋਡ 'ਤੇ ਇੱਕ ਵਿਅਕਤੀ ਦੇ ਗੰਭੀਰ ਹਾਲਤ 'ਚ ਪਏ ਹੋਣ ਦੀ ਸੂਚਨਾ ਮਿਲੀ, ਜਿਸਨੇ ਸਿਰਫ਼ ਲੁੰਗੀ ਪਾਈ ਹੋਈ ਸੀ।
ਸਹਾਰਾ ਟੀਮ ਦੇ ਰਾਜਿੰਦਰ ਕੁਮਾਰ ਨੇ ਤੁਰੰਤ ਉਸ ਵਿਅਕਤੀ ਨੂੰ ਆਪਣੀ ਐਂਬੂਲੈਂਸ 'ਚ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖ਼ਲ ਕਰਵਾਇਆ ਅਤੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ। ਹਾਲਾਂਕਿ, ਇਲਾਜ ਦੌਰਾਨ ਉਸ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਪਛਾਣ ਹੋ ਸਕੇ। ਸੰਸਥਾ ਉਸਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
