ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
Sunday, May 31, 2026 - 12:19 AM (IST)
ਫਗਵਾੜਾ (ਜਲੋਟਾ) : ਫਗਵਾੜਾ ਦੇ ਪਿੰਡ ਚਹੇੜੂ ਨੇੜੇ ਰੇਲਵੇ ਟ੍ਰੈਕ 'ਤੇ ਇੱਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ। ਜਾਣਕਾਰੀ ਮੁਤਾਬਕ, ਜੀ. ਆਰ. ਪੀ. ਪੁਲਸ ਫਗਵਾੜਾ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਉਕਤ ਵਿਅਕਤੀ ਦੀ ਮੌਤ ਹਾਦਸੇ ਕਾਰਨ ਹੋਈ ਹੈ ਜਾਂ ਖ਼ੁਦਕੁਸ਼ੀ ਹੈ ਜਾਂ ਕੁਝ ਹੋਰ, ਇਸ ਬਾਰੇ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
