ਰੇਲਵੇ ਸਟੇਸ਼ਨ ''ਤੇ ਅਣਪਛਾਤੇ ਵਿਅਕਤੀ ਦੀ ਮੌਤ
Thursday, Jan 22, 2026 - 05:25 PM (IST)
ਬਠਿੰਡਾ (ਸੁਖਵਿੰਦਰ) : ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 4 'ਤੇ ਇੱਕ ਅਣਪਛਾਤੇ ਬੇਘਰ ਵਿਅਕਤੀ ਦੀ ਗੰਭੀਰ ਹਾਲਤ ਵਿਚ ਪਿਆ ਸੀ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਅਤੇ ਗੰਭੀਰ ਹਾਲਤ ਵਿਚ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ।
ਇੱਥੇ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਵਿਅਕਤੀ ਕੋਲ ਕੋਈ ਕਾਗਜ਼ ਨਹੀ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਸਹਾਰਾ ਵਲੋਂ ਲਾਸ਼ ਨੂੰ ਸੁਰੱਖਿਅਤ ਰੱਖ ਕੇ ਮ੍ਰਿਤਕ ਦੇ ਵਾਰਸਾਂ ਦਾ ਭਾਲ ਕੀਤੀ ਜਾ ਰਹੀ ਹੈ।
