ਰੇਲਵੇ ਸਟੇਸ਼ਨ ''ਤੇ ਅਣਪਛਾਤੇ ਵਿਅਕਤੀ ਦੀ ਮੌਤ
Tuesday, May 19, 2026 - 03:35 PM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-7 'ਤੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਦੇ ਵਰਕਰ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ।
ਪੁਲਸ ਚਾਂਚ ਤੋਂ ਬਾਅਦ ਸੰਸਥਾਂ ਵਰਕਰ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਲਾਸ਼ ਬਿਨਾਂ ਕਿਸੇ ਪਛਾਣ ਦਸਤਾਵੇਜ਼ ਦੇ ਮਿਲੀ। ਉਸ ਨੇ ਚਿੱਟਾ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਲਾਸ਼ ਨੂੰ ਸੁਰੱਖਿਅਤ ਰੱਖ ਲਿਆ ਗਿਆ ਹੈ ਅਤੇ ਇਸਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
