ਰੇਲਵੇ ਸਟੇਸ਼ਨ ’ਤੇ ਠੰਡ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Tuesday, Dec 23, 2025 - 12:05 PM (IST)
ਬਠਿੰਡਾ (ਪਰਮਿੰਦਰ) : ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-6 ’ਤੇ ਠੰਡ ਕਾਰਨ ਇਕ ਬੇਸਹਾਰਾ ਅਤੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ, ਗੌਤਮ ਗੋਇਲ ਅਤੇ ਜੀ. ਆਰ. ਪੀ. ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਲੋੜੀਂਦੀ ਜਾਂਚ ਕੀਤੀ। ਪੁਲਸ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ।
ਮ੍ਰਿਤਕ ਕੋਲੋਂ ਕੋਈ ਦਸਤਾਵੇਜ਼ ਨਹੀਂ ਮਿਲੇ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਸਹਾਰਾ ਦੇ ਬੁਲਾਰੇ ਨੇ ਕਿਹਾ ਕਿ ਮੌਤ ਠੰਡ ਕਾਰਨ ਹੋਈ ਜਾਪਦੀ ਹੈ ਪਰ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਵਿਚ ਸਾਹਮਣੇ ਆਵੇਗਾ। ਲਾਸ਼ ਨੂੰ ਪਛਾਣ ਲਈ ਸੁਰੱਖਿਅਤ ਰੱਖਿਆ ਗਿਆ ਹੈ।
