ਵਿਧਾਇਕ ਅਮਰਪਾਲ ਸਿੰਘ ਦੇ ਗੰਨਮੈਨ ਦੇ ਘਰ ਅੱਗੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

Monday, Apr 08, 2024 - 12:21 PM (IST)

ਵਿਧਾਇਕ ਅਮਰਪਾਲ ਸਿੰਘ ਦੇ ਗੰਨਮੈਨ ਦੇ ਘਰ ਅੱਗੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਅੱਚਲ ਸਾਹਿਬ (ਗੋਰਾ ਚਾਹਲ)-ਬੀਤੀ ਦੇਰ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਗੰਨਮੈਨ ਦੇ ਘਰ ਅੱਗੇ ਮੋਟਰਸਾਈਕਲ ਸਵਾਰ 3 ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਹੈ। ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਥਾਣਾ ਰੰਗੜ ਨੰਗਲ ਦੀ ਪੁਲਸ ਨੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੰਜਾਬ ਪੁਲਸ ਦੇ ਮੁਲਾਜ਼ਮ ਸੁਖਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਅਮੋਨੰਗਲ ਨੇ ਦੱਸਿਆ ਕਿ ਉਹ ਵਿਧਾਇਕ ਅਮਰਪਾਲ ਸਿੰਘ ਦੀ ਪਾਇਲਟ ਗੱਡੀ ਦਾ ਡਰਾਈਵਰ ਹੈ ਅਤੇ ਬੀਤੀ ਸ਼ਾਮ ਡਿਊਟੀ ਤੋਂ ਬਾਅਦ ਆਪਣੇ ਘਰ ’ਚ ਮੌਜੂਦ ਸੀ। ਰਾਤ ਕਰੀਬ 10:30 ਵਜੇ ਉਸ ਨੇ ਆਪਣੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤਾਂ ਉਸ ਨੇ ਬਾਹਰ ਜਾ ਕੇ ਦੇਖਿਆ ਤਾਂ ਉਸ ਦੇ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

ਉਸ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇਖੀ ਤਾਂ ਇਕ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨਾਂ ਵੱਲੋਂ 2 ਗੋਲੀਆਂ ਗੇਟ ਅੱਗੇ ਚਲਾਈਆਂ ਗਈਆਂ, ਇਕ ਗੋਲੀ ਗੇਟ ਨੂੰ ਪਾਰ ਕਰਦੀ ਹੋਈ ਉਸ ਦੇ ਕਮਰੇ ਅੰਦਰ ਲੱਗੇ ਦੀਵਾਨ ਬੈੱਡ ’ਚ ਜਾ ਵੱਜੀ। ਉਸ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

ਉਕਤ ਘਟਨਾ ਦੇ ਸਬੰਧ ’ਚ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਜਾ ਕੇ 2 ਖਾਲੀ ਖੋਲ ਬਰਾਮਦ ਕੀਤੇ ਅਤੇ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਸ ਨੇ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News