ਕੱਪੜਾ ਵਪਾਰੀ ''ਤੇ ਅਣਪਛਾਤਿਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ

Friday, Sep 06, 2024 - 11:03 AM (IST)

ਕੱਪੜਾ ਵਪਾਰੀ ''ਤੇ ਅਣਪਛਾਤਿਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਬਾਬਾ ਬਕਾਲਾ ਸਾਹਿਬ (ਰਾਕੇਸ਼)- ਇਸ ਖੇਤਰ ਵਿਚ ਦਿਨ ਬ ਦਿਨ ਗੋਲੀਆਂ ਚੱਲਣਾ, ਲੁੱਟ-ਖੋਹ ਅਤੇ ਚੋਰੀਆਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੋਣ ਕਰ ਕੇ ਲੋਕਾਂ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਵਿਰੁੱਧ ਆਪਣੀ ਨਰਾਜ਼ਗੀ ਵੀ ਜਾਹਿਰ ਕੀਤੀ ਜਾ ਰਹੀ ਹੈ। ਤਾਜ਼ਾ ਘਟਨਾ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਬਿਆਸ ਵਿਖੇ ਕੱਪੜੇ ਦੇ ਵਪਾਰੀ ਰਾਜਨ ਜਦ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਅੰਮ੍ਰਿਤਸਰ ਜਾਣ ਲਈ ਰੇਲਵੇ ਸਟੇਸ਼ਨ ਵੱਲ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਉਪਰ ਤਿੰਨ ਫਾਇਰ ਦਾਗੇ, ਜਿਨ੍ਹਾਂ ’ਚੋ ਇਕ ਗੋਲੀ ਵਪਾਰੀ ਦੇ ਪੱਟ ਵਿਚ ਲੱਗੀ।

ਇਹ ਵੀ ਪੜ੍ਹੋ-  ਨਸ਼ੇ ਦੇ ਦੈਂਤ ਨੇ ਦੋ ਘਰਾਂ 'ਚ ਵਿਛਾਏ ਸੱਥਰ, ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ

ਇਸਦੇ ਰੋਸ ਵਜੋਂ ਬਿਆਸ ਦੇ ਸਮੂਹ ਦੁਕਾਨਦਾਰ ਨੇ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਨਸਾਫ ਦੀ ਮੰਗ ਕੀਤੀ। ਅੰਤ ਵਿਚ ਜੀ. ਆਰ. ਪੀ. ਪੁਲਸ ਵੱਲੋਂ ਇਸ ਸਬੰਧੀ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਤੋਂ ਬਾਅਦ ਦੁਕਾਨਦਾਰਾਂ ਵਿਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News