ਗੱਡੀ ’ਚ ਆਏ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਨੂੰ ਕੀਤਾ ਅਗਵਾ

Saturday, Oct 08, 2022 - 01:03 AM (IST)

ਗੱਡੀ ’ਚ ਆਏ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਨੂੰ ਕੀਤਾ ਅਗਵਾ

ਦਸੂਹਾ (ਝਾਵਰ)-ਦਸੂਹਾ ਦੇ ਪਿੰਡ ਓਡਰਾ ਵਿਖੇ ਇਕ ਨੌਜਵਾਨ ਰੌਬਿਨ ਸਿੰਘ ਪੁੱਤਰ ਸੁਰਜੀਤ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ  ਅਗਵਾ ਕਰ ਲੈਣ ਦਾ ਸਮਾਚਾਰ ਹਾਸਲ ਹੋਇਆ ਹੈ। ਇਸ ਸਬੰਧੀ ਰੌਬਿਨ ਸਿੰਘ ਦੇ ਭਰਾ ਪ੍ਰਿੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਮੇਰਾ ਭਰਾ ਘਰੋਂ ਬਾਹਰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਗਿਆ ਤਾਂ ਇਕ ਗੱਡੀ ’ਚ ਸਵਾਰ ਕੁਝ ਅਣਪਛਾਤੇ ਵਿਅਕਤੀ ਉਸ ਦੇ ਸਿਰ ’ਚ ਡੰਡਾ ਮਾਰ ਕੇ ਉਸ ਨੂੰ ਜਬਰੀ ਗੱਡੀ ’ਚ ਚੁੱਕ ਕੇ ਆਪਣੇ ਨਾਲ ਲੈ ਗਏ। ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਉਹ ਤੁਰੰਤ ਪੁਲਸ ਮੁਲਾਜ਼ਮਾਂ ਨਾਲ ਪਿੰਡ ਓਡਰਾ ਪਹੁੰਚ ਗਏ।

ਇਹ ਖ਼ਬਰ ਵੀ ਪੜ੍ਹੋ : ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ, ਕੈਨੇਡਾ ’ਚ 20 ਘੰਟਿਆਂ ਤੋਂ ਜ਼ਿਆਦਾ ਕਰ ਸਕਣਗੇ ਕੰਮ

ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਪ੍ਰਾਪਤ ਹਾਸਲ ਕਰਨ ਤੋਂ ਬਾਅਦ ਸੀ. ਸੀ. ਟੀ. ਵੀ. ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਲੜਕੀ ਨੂੰ ਲੈ ਕੇ ਹੋਏ ਝਗੜੇ ਦਾ ਦੋਵਾਂ ਧਿਰਾ ਦਾ ਫ਼ੈਸਲਾ ਤਾਂ ਹੋ ਗਿਆ ਸੀ ਪਰ ਫਿਰ ਵੀ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਵਾਰਿਸਾਂ ’ਤੇ ਕਿਡਨੈਪ ਕਰਨ ਦਾ ਸ਼ੱਕ ਜ਼ਾਹਿਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦੇ ਵੱਡੇ ਇਲਜ਼ਾਮ, ਕਿਹਾ-ਕੇਂਦਰ ਦੇ ਨਾਲ ਕਾਂਗਰਸ ਤੇ ‘ਆਪ’ ਸ਼੍ਰੋਮਣੀ ਕਮੇਟੀ ਨੂੰ ਬਣਾ ਰਹੀਆਂ ਨੇ ਨਿਸ਼ਾਨਾ


author

Manoj

Content Editor

Related News