ਅਣਪਛਾਤੇ ਵਾਹਨ ਨੇ ਪੈਦਲ ਜਾਂਦੇ ਨੌਜਵਾਨ ਨੂੰ ਮਾਰੀ ਫ਼ੇਟ

Friday, Feb 09, 2018 - 10:34 AM (IST)

ਅਣਪਛਾਤੇ ਵਾਹਨ ਨੇ ਪੈਦਲ ਜਾਂਦੇ ਨੌਜਵਾਨ ਨੂੰ ਮਾਰੀ ਫ਼ੇਟ


ਜੈਤੋਂ (ਜਿੰਦਲ, ਗੁਰਤੇਜ) - ਬੀਤੀ ਰਾਤ ਪੈਦਲ ਜਾਂਦੇ ਇਕ ਨੌਜਵਾਨ ਨੂੰ ਸੜਕ 'ਤੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ। ਜਿਸ ਨਾਲ ਉਹ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਨੌਜਵਾਨ ਸੜਕ 'ਤੇ ਪੈਦਲ ਜਾ ਰਿਹਾ ਸੀ। ਕਿਸੇ ਤੇਜ਼ ਰਫਤਾਰ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਫੇਟ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰ ਘਟਨਾ ਸਥਾਨ 'ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਪਹੁੰਚਾਇਆ। ਉਸ ਦੀ ਹਾਲਤ ਗੰਭੀਰ ਹੋਣ ਕਰ ਕੇ ਡਾਕਟਰਾਂ ਨੇ ਉਸ ਨੂੰ ਮੈਡੀਕਲ ਹਸਪਤਾਲ, ਫ਼ਰੀਦਕੋਟ ਰੈਫ਼ਰ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News