ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਅਣਪਛਾਤੇ ਵਾਹਨ ਦੀ ਟੱਕਰ 'ਚ ਨੌਜਵਾਨ ਦੀ ਮੌਤ

Friday, May 05, 2023 - 02:53 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਅਣਪਛਾਤੇ ਵਾਹਨ ਦੀ ਟੱਕਰ 'ਚ ਨੌਜਵਾਨ ਦੀ ਮੌਤ

ਬਟਾਲਾ (ਸਾਹਿਲ)- ਬੀਤੀ ਦੇਰ ਰਾਤ ਅਣਪਛਾਤੇ ਵਾਹਨ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ ਹੋਣ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਵਿਸ਼ਾਲ ਪੁੱਤਰ ਤਰਸੇਮ ਸਿੰਘ ਵਾਸੀ ਮਾਨ ਨਗਰ ਬਟਾਲਾ ਆਪਣੇ ਦੋ ਸਾਥੀਆਂ ਸੁਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀਆਨ ਸ਼ੁੱਕਰਪੁਰਾ ਬਟਾਲਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੀਤੀ ਰਾਤ 10 ਵਜੇ ਦੇ ਕਰੀਬ ਸਿਵਲ ਹਸਪਤਾਲ ਵਲੋਂ ਘਰ ਨੂੰ ਵਾਪਸ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ਦੀ ਹੁਣ ਖੈਰ ਨਹੀਂ, ਉਲੰਘਣਾ ਕਰਨ ’ਤੇ ਵਟਸਐਪ 'ਤੇ ਮਿਲੇਗੀ 'ਖ਼ੁਸ਼ਖ਼ਬਰੀ'

ਜਦੋਂ ਇਹ ਤਿੰਨੋਂ ਜਣੇ ਜਲੰਧਰ ਰੋਡ ਹੰਸਲੀ ਪੁਲ ਨੇੜੇ ਸਥਿਤ ਵਿਸ਼ਾਲ ਮੈਗਾਮਾਰਟ ਕੋਲ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਤਿੰਨੋਂ ਜਣੇ ਸੜਕ ’ਤੇ ਡਿੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਪਰੰਤ ਇਨ੍ਹਾਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਵਿਸ਼ਾਲ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਉਕਤ ਜ਼ਖਮੀਆਂ 'ਚੋਂ ਇਕ ਨੂੰ ਅੰਮ੍ਰਿਤਸਰ ਲਈ ਡਾਕਟਰਾਂ ਨੇ ਰੈਫ਼ਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਬਰਾਮਦ ਹੋਏ ਹਥਿਆਰ

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਂਕੀ ਬੱਸ ਸਟੈਂਡ ਬਟਾਲਾ ਦੇ ਇੰਚਾਰਜ ਐੱਸ.ਆਈ ਬਲਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪੁਲਸ ਪਾਰਟੀ ਸਮੇਤ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਨੌਜਵਾਨ ਵਿਸ਼ਾਲ ਦੇ ਰਿਸ਼ਤੇਦਾਰ ਸਤਪਾਲ ਅਤੇ ਜਾਰਜ ਗਿੱਲ ਦੇ ਬਿਆਨਾਂ ’ਤੇ ਮੁੱਢਲੀ ਕਾਰਵਾਈ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

shivani attri

Content Editor

Related News