ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਤ

Wednesday, Oct 25, 2017 - 04:45 AM (IST)

ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਤ

ਫਗਵਾੜਾ, (ਜਲੋਟਾ)- ਸੜਕ ਹਾਦਸੇ 'ਚ ਇਕ ਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸੇ 'ਚ ਮਾਰੇ ਗਏ ਮ੍ਰਿਤਕ ਵਿਅਕਤੀ ਦੀ ਪਛਾਣ ਤਰਸੇਮ ਲਾਲ ਪੁੱਤਰ ਰੁਲਦੂ ਰਾਮ ਵਾਸੀ ਪਿੰਡ ਚੱਕ ਮੰਡੇਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। 


Related News