ਅਣਪਛਾਤੇ ਵਾਹਨ ਨੇ ਬਜ਼ੁਰਗ ਨੂੰ ਮਾਰੀ ਟੱਕਰ, ਮੌਤ
Tuesday, Aug 21, 2018 - 06:10 AM (IST)
ਲੁਧਿਆਣਾ, (ਤਰੁਣ)- ਚਾਂਦ ਸਿਨੇਮਾ ਦੇ ਕੋਲ ਇਕ ਤੇਜ਼ ਰਫਤਾਰ ਵਾਹਨ ਨੇ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਗੰਭੀਰ ਰੂਪ ਨਾਲ ਜ਼ਖਮੀ ਹੋਏ ਦਰਸ਼ਨ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ®ਡਵੀਜ਼ਨ ਨੰ. 4 ਦੀ ਪੁਲਸ ਮੌਕੇ ’ਤੇ ਪੁੱਜੀ। ਜਾਂਚ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਛਾਉਣੀ ਮੁਹੱਲਾ ਸਥਿਤ ਘਰ ਤੋਂ ਸਲੇਮ ਟਾਬਰੀ ਵੱਲ ਜਾ ਰਿਹਾ ਸੀ। ਰਸਤੇ ਵਿਚ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਰੂਪ ਨਾਲ ਜ਼ਖਮੀ ਦਰਸ਼ਨ ਨੂੰ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਦੇ ਭਰਾ ਬਲਵੰਤ ਸਿੰਘ ਦੇ ਬਿਆਨ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।
