ਅਣਪਛਾਤੀ ਔਰਤ ਦੀ ਹਸਪਤਾਲ ''ਚ ਇਲਾਜ ਦੌਰਾਨ ਮੌਤ
Wednesday, Oct 25, 2017 - 06:29 AM (IST)
ਜਲੰਧਰ, (ਗੁਲਸ਼ਨ)- 21 ਸਤੰਬਰ ਨੂੰ ਕੈਂਟ ਰੇਲਵੇ ਸਟੇਸ਼ਨ ਤੋਂ ਬੀਮਾਰੀ ਦੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਜੀ. ਆਰ. ਪੀ. ਦੇ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਉਮਰ 45-50 ਸਾਲ ਹੈ। ਡਾਕਟਰਾਂ ਮੁਤਾਬਕ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ। ਪਿਛਲੇ 1 ਮਹੀਨੇ ਤੋਂ ਉਹ ਸਿਵਲ ਹਸਪਤਾਲ ਵਿਚ ਇਲਾਜ ਕਰਵਾ ਰਹੀ ਸੀ। ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ। ਆਈ. ਓ. ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।
