ਅਣਪਛਾਤੇ ਨੌਜਵਾਨਾਂ ਨੇ ਦਿਨ-ਦਿਹਾੜੇ ਤਾੜ-ਤਾੜ ਚਲਾਈਆਂ ਘਰ ’ਤੇ ਗੋਲੀਆਂ
Wednesday, Apr 03, 2024 - 05:45 AM (IST)
ਝਬਾਲ/ਸਰਾਏ ਅਮਾਨਤ ਖਾਂ (ਨਰਿੰਦਰ)– ਪਿੰਡ ਸਰਾਏ ਅਮਾਨਤ ਖਾਂ ਵਿਖੇ 2 ਅਣਪਛਾਤੇ ਨੌਜਵਾਨਾਂ ਵਲੋਂ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪ੍ਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਕਰੀਬ 11 ਵਜੇ ਸਵੇਰੇ ਉਹ ਆਪਣੇ ਘਰ ਅੰਦਰ ਰੋਟੀ ਖਾ ਰਿਹਾ ਸੀ ਤਾਂ ਘਰ ਦੇ ਬਾਹਰ ਉਨ੍ਹਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਦੋਂ ਉਹ ਬਾਹਰ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਬਾਹਰਲੇ ਦਰਵਾਜ਼ੇ ’ਤੇ 3 ਗੋਲੀਆਂ ਦੇ ਨਿਸ਼ਾਨ ਸਨ।
ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਦੀ ਮਾਂ ਚਰਨ ਕੌਰ ਦੇ IVF ਮਾਮਲੇ ’ਚ ਆਇਆ ਨਵਾਂ ਮੌੜ, ਹੁਣ ਨਹੀਂ ਹੋਵੇਗੀ ਕਾਰਵਾਈ, ਜਾਣੋ ਕੀ ਹੈ ਕਾਰਨ
ਗੋਲੀਆਂ ਦੀ ਆਵਾਜ਼ ਸੁਣ ਕੇ ਨੇੜਲੇ ਲੋਕ ਵੀ ਇਕੱਠੇ ਹੋ ਗਏ, ਜਿਨ੍ਹਾਂ ਦੇ ਦੱਸਣ ਮੁਤਾਬਕ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਘਰ ਦੇ ਬਾਹਰਲੇ ਦਰਵਾਜ਼ੇ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਘਟਨਾ ਦਾ ਪਤਾ ਚੱਲਦਿਆਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ. ਆਈ. ਕਰਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ 2 ਖੋਲ ਤੇ ਸੀ. ਸੀ. ਟੀ. ਵੀ. ’ਚ ਬਰਾਮਦ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਦੋਂ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਇੰਸਪੈਕਟਰ ਰਾਜਿੰਦਰ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੁਲਸ ਵਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।