ਕੇਂਦਰੀ ਵਿੱਤ ਮੰਤਰੀ ਨਿਰਮਲਾ ਸਿਤਾਰਮਣ ਅੱਜ ਚੰਡੀਗੜ੍ਹ 'ਚ, ਬੈਠਕ ਕਰਕੇ ਅਹਿਮ ਮੁੱਦਿਆਂ 'ਤੇ ਕਰਨਗੇ ਚਰਚਾ

Sunday, Jul 14, 2024 - 10:44 AM (IST)

ਕੇਂਦਰੀ ਵਿੱਤ ਮੰਤਰੀ ਨਿਰਮਲਾ ਸਿਤਾਰਮਣ ਅੱਜ ਚੰਡੀਗੜ੍ਹ 'ਚ, ਬੈਠਕ ਕਰਕੇ ਅਹਿਮ ਮੁੱਦਿਆਂ 'ਤੇ ਕਰਨਗੇ ਚਰਚਾ

ਚੰਡੀਗੜ੍ਹ (ਨਵਿੰਦਰ) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 14 ਜੁਲਾਈ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਕੇਂਦਰੀ ਵਿੱਤ ਮੰਤਰੀ ਵਜੋਂ ਉਨ੍ਹਾਂ ਦੀ ਇਹ ਚੰਡੀਗੜ੍ਹ ’ਚ ਪਹਿਲੀ ਫੇਰੀ ਹੈ। ਉਹ ਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।

ਇਹ ਵੀ ਪੜ੍ਹੋ : ਜ਼ਿਮਨੀ ਚੋਣਾਂ ਮਗਰੋਂ ਵੀ ਗਰਮਾਈ ਰਹੇਗੀ ਪੰਜਾਬ ਦੀ ਸਿਆਸਤ, ਤੁਰੰਤ ਬਾਅਦ ਫਿਰ ਪੈਣਗੀਆਂ ਵੋਟਾਂ

ਇਸ ਮੌਕੇ ਪਾਰਟੀ ਦੇ ਸਾਰੇ ਕਾਰਜਕਾਰਣੀ ਮੈਂਬਰ ਸ਼ਾਮਲ ਹੋਣਗੇ ਅਤੇ ਭਵਿੱਖ ਦੀ ਕਾਰਵਾਈ ਬਾਰੇ ਫ਼ੈਸਲਾ ਕਰਨ ਲਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ 'ਚ BJP ਦੀ ਹਾਰ ਮਗਰੋਂ ਸੁਨੀਲ ਜਾਖੜ ਦਾ ਬਿਆਨ, ਲੋਕਾਂ ਦਾ ਫ਼ਤਵਾ ਸਿਰ ਮੱਥੇ

ਇਸ ਮੌਕੇ ਉਹ ਵਪਾਰੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦੇ ਮੁੱਦਿਆਂ 'ਤੇ ਚਿੰਤਾਵਾਂ ਬਾਰੇ ਗੱਲਬਾਤ ਕਰਨਗੇ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਉਹ ਚੰਡੀਗੜ੍ਹ ਨਾਲ ਸਬੰਧਿਤ ਮਸਲਿਆਂ ਨੂੰ ਕੇਂਦਰੀ ਵਿੱਤ ਮੰਤਰੀ ਅੱਗੇ ਉਠਾਉਣਗੇ ਤੇ ਜਲਦੀ ਹੀ ਇਨ੍ਹਾਂ ਦੇ ਹੱਲ ਲਈ ਆਸਵੰਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News