ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ, ਕੈਪਟਨ ਕਿਸਾਨਾਂ ਨੂੰ ਕਰ ਰਹੇ ਗੁੰਮਰਾਹ : ਅਸ਼ਵਨੀ ਸ਼ਰਮਾ

03/06/2021 10:46:01 PM

ਚੰਡੀਗੜ੍ਹ, (ਸ਼ਰਮਾ)- ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਵਲੋਂ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿਚ ਮਦਦ ਕਰਨ ਦੀ ਥਾਂ, ਪੰਜਾਬ ਵਿਚ ਆਪਣੀ ਸੱਤਾ ਕਾਇਮ ਰੱਖਣ ਲਈ ਕਿਸਾਨਾਂ ਨੂੰ ਭੜਕਾਉਣ ਲਈ ਕਦਮ ਚੁੱਕੇ ਗਏ ਹਨ ਅਤੇ ਲਗਾਤਾਰ ਚੁੱਕੇ ਜਾ ਰਹੇ ਹਨ। ਇਸ ਕਾਰਨ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਭੰਗ ਹੋ ਰਹੀ ਹੈ ਅਤੇ ਸੂਬੇ ਵਿਚ ਉਦਯੋਗ ਅਤੇ ਆਰਥਿਕ ਪਲੇਟਫਾਰਮ ਨੂੰ ਬਹੁਤ ਨੁਕਸਾਨ ਹੋਇਆ ਹੈ।
ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ਵਿਚ ਕਿਸਾਨਾਂ ’ਤੇ ਪਾਸ ਕੀਤੇ ਮਤੇ ’ਤੇ ਆਪਣੀ ਰਾਏ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਵਾਰ-ਵਾਰ ਅਜਿਹੀਆਂ ਤਜਵੀਜਾਂ ਲਾਗੂ ਕਰਕੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਦੀ ਕਿਸਾਨਾਂ ਦੀ ਭਰਮ ਨੂੰ ਦੂਰ ਕਰਨ ਵਿਚ ਮਦਦ ਕਰਨ ਦੀ ਬਜਾਏ, ਕਿਸਾਨਾਂ ਨੂੰ ਭੜਕਾਉਣ, ਮਾਮਲੇ ਨੂੰ ਗੁੰਝਲਦਾਰ ਬਣਾਉਣ ਅਤੇ ਭੁਲੇਖੇ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੇ ਇਨ੍ਹਾਂ ਕਦਮਾਂ ਸਦਕਾ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਸੂਬੇ ਨੂੰ ਬਹੁਤ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਪੰਜਾਬ ਵਿਚ ਕਿਸਾਨਾਂ ਦੀ ਹਾਲਤ ਸੁਧਾਰਣ ਲਈ ਕੁਝ ਵੀ ਕਰਨ ਵਿਚ ਅਸਫ਼ਲ ਰਹਿਣ ਵਾਲੀ ਅਮਰਿੰਦਰ ਸਰਕਾਰ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕਰਕੇ ਉਨ੍ਹਾਂ ਭੜਕਾਉਣ ਲਈ ਕੰਮ ਕਰ ਰਹੀ ਹੈ। ਸ਼ਰਮਾ ਨੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਉਹ ਸੂਬੇ ਅੰਦਰ ਡਰ ਅਤੇ ਦਹਿਸ਼ਤ ਪੈਦਾ ਨਾ ਕਰਨ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਨ।

Bharat Thapa

This news is Content Editor Bharat Thapa