ਕੇਂਦਰ ਸਰਕਾਰ ਕਿਸਾਨਾਂ ਦੀ ਸਾਰ ਲੈਣ ਤੋਂ ਭੱਜੀ : ਸਿੰਗਲਾ

Sunday, Dec 27, 2020 - 02:45 AM (IST)

ਕੇਂਦਰ ਸਰਕਾਰ ਕਿਸਾਨਾਂ ਦੀ ਸਾਰ ਲੈਣ ਤੋਂ ਭੱਜੀ : ਸਿੰਗਲਾ

ਮਾਨਸਾ, (ਸੰਦੀਪ ਮਿੱਤਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਸੈੱਲ ਦਾ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਲੀਗਲ ਸੈੱਲ ਦੇ ਚੇਅਰਮੈਨ ਗੁਰਤੇਜ ਸਿੰਘ ਗਰੇਵਾਲ ਵਲੋਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਿਫਾਰਿਸ਼ ’ਤੇ ਕੀਤੀ ਗਈ ਹੈ | ਇਸ ਦੌਰਾਨ ਨਵ-ਨਿਯੁਕਤ ਵਾਇਸ ਚੇਅਰਮੈਨ ਕੁਲਵੰਤ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਸਾਰ ਲੈਣ ਤੋਂ ਭੱਜ ਰਹੀ ਹੈ | ਇਸ ਨਿਯੁਕਤੀ ’ਤੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸੀਨੀਅਰ ਕਾਂਗਰਸੀ ਆਗੂ ਮੰਗਤ ਰਾਏ ਬਾਂਸਲ, ਮੈਡਮ ਮੰਜੂ ਬਾਂਸਲ, ਜ਼ਿਲਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ, ਚੁਸਪਿੰਦਰਵੀਰ ਸਿੰਘ ਭੁਪਾਲ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਖੁਸ਼ੀ ਦਾ ਪ੍ਰਗਟ ਾਵਾ ਕੀਤਾ |


author

Bharat Thapa

Content Editor

Related News