ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਵੇ : ਮਜੀਠੀਆ
Wednesday, Sep 15, 2021 - 08:00 PM (IST)
ਅੰਮ੍ਰਿਤਸਰ (ਛੀਨਾ)- ਦੇਸ਼ ’ਚ ਖੇਤੀਬਾੜੀ ਵਿਰੋਧੀ ਕਾਨੂੰਨ ਲਾਗੂ ਹੋਣ ਕਾਰਨ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਾਂਤਮਈ ਢੰਗ ਨਾਲ ਬੈਠ ਕੇ ਰੋਸ ਪ੍ਰਗਟਾ ਰਹੇ ਕਿਸਾਨਾਂ ਦੇ ਸਬਰ ਦਾ ਕੇਂਦਰ ਸਰਕਾਰ ਹੋਰ ਇਮਤਿਹਾਨ ਨਾ ਲਵੇ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਜ਼ਿਲ੍ਹਾ ਅਕਾਲੀ ਜਥਾ ਦਿਹਾਤੀ ਦੇ ਪ੍ਰਧਾਨ ਜਥੇ. ਵੀਰ ਸਿੰਘ ਲੋਪੋਕੇ ਦੇ ਫਰਜੰਦ ਰਣਬੀਰ ਸਿੰਘ ਰਾਣਾ ਲੋਪੋਕੇ ਨੂੰ ਯੂਥ ਅਕਾਲੀ ਦਲ ਦਾ ਕੌਮੀ ਬੁਲਾਰਾ ਬਣਨ ’ਤੇ ਸਨਮਾਨਿਤ ਕਰਦਿਆਂ ਪ੍ਰਗਟਾਏ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਵਿਆਹ ਤੋਂ ਇਨਕਾਰ ਹੋਣ ’ਤੇ ਹਥਿਆਰਾਂ ਦੇ ਜ਼ੋਰ ’ਤੇ ਘਰੋਂ ਚੁੱਕ ਕੇ ਲੈ ਗਏ ਕੁੜੀ
ਉਨ੍ਹਾਂ ਕਿਹਾ ਕਿ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਅੰਨ ਉਗਾਉਣ ਦਾ ਜਿਗਰਾ ਰੱਖਣ ਵਾਲੇ ਕਿਸਾਨਾਂ ਦੇ ਰੋਹ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਹੀ ਪਵੇਗਾ, ਕਿਉਂਕਿ ਉਹ ਆਪਣੇ ਹੱਕ ਲੈਣੇ ਜਾਣਦੇ ਹਨ। ਸ. ਮਜੀਠੀਆ ਨੇ ਭਾਜਪਾ ਲੀਡਰਸ਼ਿਪ ’ਤੇ ਵਰਦਿਆਂ ਆਖਿਆ ਕਿ ਕਿਸਾਨਾਂ ਖ਼ਿਲਾਫ਼ ਟਿੱਪਣੀ ਕਰਨ ਵਾਲੇ ਭਾਜਪਾ ਲੀਡਰਾਂ ਨੂੰ ਆਪਣੀ ਜੁਬਾਨ ’ਤੇ ਕੰਟਰੋਲ ਰੱਖਣਾ ਚਾਹੀਦਾ ਹੈ। ਇਸ ਮੌਕੇ ਸ. ਮਜੀਠੀਆ ਨੇ ਯੂਥ ਅਕਾਲੀ ਦਲ ਬਾਦਲ ਦੇ ਨਵੇਂ ਥਾਪੇ ਗਏ ਬੁਲਾਰੇ ਰਣਬੀਰ ਸਿੰਘ ਰਾਣਾ ਲੋਪੋਕੇ ਨੂੰ ਪਾਰਟੀ ਦੀ ਵੱਧ ਚੜ੍ਹ ਕੇ ਸੇਵਾ ਕਰਨ ਦਾ ਥਾਪੜਾ ਵੀ ਦਿੱਤਾ।
ਇਹ ਵੀ ਪੜ੍ਹੋ : ਬਟਾਲਾ ਦੇ ਬੱਸ ਸਟੈਂਡ ’ਤੇ ਕੁੜੀ ਮੁੰਡੇ ਨੂੰ ਦੇਖ ਹੈਰਾਨ ਰਹਿ ਗਏ ਲੋਕ, ਇਕੱਠਿਆਂ ਨੇ ਨਿਗਲ ਲਿਆ ਜ਼ਹਿਰ
ਇਸ ਮੌਕੇ ਰਣਬੀਰ ਸਿੰਘ ਰਾਣਾ ਲੋਪੋਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਤੇ ਜ਼ਿਲ੍ਹਾ ਅਕਾਲੀ ਜਥਾ ਦਿਹਾਤੀ ਦੇ ਪ੍ਰਧਾਨ ਜਥੇ. ਵੀਰ ਸਿੰਘ ਲੋਪੋਕੇ ਵਲੋਂ ਮੈਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਥਾਪ ਕੇ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਮੈਂ ਪੂਰੀ ਮਿਹਨਤ ਤੇ ਦ੍ਰਿੜਤਾ ਨਾਲ ਨਿਭਾਵਾਂਗਾ। ਰਾਣਾ ਲੋਪੋਕੇ ਨੇ ਸ. ਮਜੀਠੀਆ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹੱਕ ’ਚ ਦਿਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਵਿਚ ਉਹ ਹਲਕਾ ਰਾਜਾਸਾਂਸੀ ਤੋਂ ਵੱਡੇ ਕਾਫਲੇ ਨਾਲ ਪਹੁੰਚਣਗੇ।