ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ
Sunday, Mar 05, 2023 - 06:27 PM (IST)
ਪਟਿਆਲਾ (ਪਰਮੀਤ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਪੁੱਜੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮੰਡਵੀਆ ਨਾਲ ਇਕ ਅਹਿਮ ਮੁਲਾਕਾਤ ਕਰਕੇ ਪੰਜਾਬ ਦੇ ਸਿਹਤ ਨਾਲ ਸਬੰਧਤ ਮਸਲਿਆਂ ਬਾਬਤ ਵਿਸਥਾਰ ਵਿਚ ਗੱਲਬਾਤ ਕੀਤੀ। ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੀਆਂ ਸਿਹਤ ਬਾਰੇ ਮੰਗਾਂ ਦਾ ਇਕ ਵਿਸਥਾਰਤ ਮੰਗ ਪੱਤਰ ਸੌਂਪਿਆ ਅਤੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾ ਰਹੀ ਹੈ, ਜਿਸ ਲਈ ਕੇਂਦਰ ਸਰਕਾਰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸ ’ਤੇ ਕੇਂਦਰੀ ਸਿਹਤ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਦਿੱਤਾ। ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਦਿਆਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਕ੍ਰਿਟੀਕਲ ਕੇਅਰ ਬਲਾਕ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ’ਚ ਸਿਹਤ ਸੇਵਾਵਾਂ ਆਦਿ ਬਾਰੇ ਵੀ ਕੇਂਦਰੀ ਸਹਾਇਤਾ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਇਨ੍ਹਾਂ ਸਾਰੀਆਂ ਮੰਗਾਂ ਬਾਬਤ ਕੇਂਦਰੀ ਸਿਹਤ ਮੰਤਰੀ ਨੇ ਜਲਦੀ ਕਰਵਾਈ ਕੀਤੇ ਜਾਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ 7 ਪੁਲਸ ਅਫ਼ਸਰਾਂ ਖ਼ਿਲਾਫ਼ ਮਾਮਲਾ ਦਰਜ ਕਰੇਗੀ ਪੰਜਾਬ ਪੁਲਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।