ਘਾਬਦਾਂ ਪੀ. ਜੀ. ਆਈ. ਦਾ ਦੌਰਾ ਕਰਨ ਪਹੁੰਚੇ ਕੇਂਦਰੀ ਸਿਹਤ ਮੰਤਰੀ, ਆਯੂਸ਼ਮਾਨ ਯੋਜਨਾ ਲੈ ਕੇ ਦਿੱਤਾ ਵੱਡਾ ਬਿਆਨ

Sunday, Aug 21, 2022 - 04:27 PM (IST)

ਸੰਗਰੂਰ(ਵਿਜੈ ਕੁਮਾਰ ਸਿੰਗਲਾ) : ਅੱਜ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਦੀ ਅਗਵਾਈ ਵਿੱਚ ਪਾਰਟੀ ਵੱਲੋਂ ਝਨੇੜੀ ਪਿੰਡ ਵਿਖੇ ਇੱਕ ਵੱਡੀ ਜਨਤਕ ਰੈਲੀ ਕੀਤੀ ਗਈ। ਰੈਲੀ ਵਿੱਚ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਰੈਲੀ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਪੁੱਜੀ ਹੋਈ ਸੀ। ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਮਾਂਡਵੀਆ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਮੈਨੂੰ ਪੰਜਾਬ ਆ ਕੇ ਮਾਣ ਮਹਿਸੂਸ ਹੋ ਰਿਹਾ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸਹਿਬ ’ਚ ਮੱਥਾ ਟੇਕਣ ਮਗਰੋਂ ਤਾਏ ਨੇ ‘ਸਹਿਜ’ ਨੂੰ ਦਿੱਤੀ ਦਰਦਨਾਕ ਮੌਤ, ਸਾਹਮਣੇ ਆਈ CCTV ਫੁਟੇਜ

ਕੇਂਦਰੀ ਸਿਹਤ ਮੰਤਰੀ ਨੇ ਇਸ ਰੈਲੀ ਤੋਂ ਪਹਿਲਾਂ ਮੈਂ ਅੱਜ ਪੀ.ਜੀ.ਆਈ. ਸੈਟੇਲਾਈਟ ਸੈਂਟਰ ਜਾ ਕੇ ਆਇਆ ਹਾਂ ਜਿੱਥੋਂ ਮੈਨੂੰ ਪਤਾ ਲੱਗਿਆ ਹੈ ਕਿ ਦਸੰਬਰ-ਜਨਵਰੀ ਵਿੱਚ ਇਹ ਸੈਂਟਰ ਪੂਰੀ ਤਰ੍ਹਾਂ ਕੰਮ ਕਰਨ ਲੱਗ ਜਾਵੇਗਾ ਅਤੇ ਹੁਣ ਸਿਰਫ਼ ਮਰੀਜ਼ਾਂ ਦੀ ਓ.ਪੀ.ਡੀ. ਹੀ ਕੀਤੀ ਜਾਂਦੀ ਹੈ ਅਤੇ ਜਨਵਰੀ ਤੱਕ ਇੱਥੇ ਆਪ੍ਰੇਸ਼ਨ ਵੀ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਚਾਲੂ ਹੋਣ ਨਾਲ ਮਾਲਵੇ ਦੇ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਇਸ ਦੇ ਪ੍ਰਗਤੀ ਕੰਮ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਇਹ ਵੀ ਵੇਖਣ ਵਿੱਚ ਆਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਗਰੀਬ ਤੇ ਮੱਧ ਵਰਗ ਦੇ ਲੋਕਾਂ ਲਈ ਆਰੰਭ ਕੀਤੀ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਸਹੀ ਤਰੀਕੇ ਨਾਲ ਚੱਲ ਨਹੀਂ ਰਹੀ ਜਿਸ ਕਾਰਨ ਆਮ ਲੋਕ ਇਸ ਦਾ ਫਾਇਦਾ ਨਹੀਂ ਲੈ ਪਾ ਰਹੇ। ਕੇਂਦਰ ਸਰਕਾਰ ਵੱਲੋਂ ਇਸ ਸਕੀਮ ਰਾਹੀਂ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਲਈ 5 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਸੀ ਅਤੇ ਲੋਕਾਂ ਨੂੰ ਇਸ ਦਾ ਵੱਡਾ ਲਾਭ ਮਿਲ ਰਿਹਾ ਸੀ ਪਰ ਇਸ ਸਕੀਮ ਨੂੰ ਪੰਜਾਬ ਵਿੱਚ ਮੁੜ ਸ਼ੁਰੂ ਕਰਵਾਉਣ ਲਈ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਨਸ਼ੇ ਦਾ ਦਿਲ ਕੰਬਾਊ ਮੰਜ਼ਰ, ਪਹਿਲਾਂ ਵੱਡੇ ਤੇ ਹੁਣ ਛੋਟੇ ਭਰਾ ਦੀ ਓਵਰਡੋਜ਼ ਨਾਲ ਮੌਤ, ਘਰ ਦਾ ਆਖਰੀ ਚਿਰਾਗ ਵੀ ਬੁਝਿਆ

ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਜਿਹੜਾ ਅੱਜ ਇਹ ਇਕੱਠ ਹੋਇਆ ਹੈ, ਨਿਰੋਲ ਪੇਂਡੂ ਲੋਕਾਂ ਦਾ ਇਕੱਠ ਹੈ। ਖੰਨਾ ਨੇ ਕਿਹਾ ਕਿ ਮੈਂ ਅੱਜ ਇਸ ਇਕੱਠ ਵਿੱਚ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਸਾਡੀ ਸੰਸਥਾ ਉਮੀਦ ਵੱਲੋਂ ਪਹਿਲਾਂ ਜੋ ਸਿਹਤ ਸਹੂਲਤਾਂ ਪੰਜਾਬੀਆਂ ਨੂੰ ਦਿੱਤੀ ਜਾਂਦੀ ਸੀ ਉਹ ਹੁਣ ਹੋਰ ਵੀ ਵਧੀਆ ਤਰੀਕੇ ਨਾਲ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਕੋਲੋਂ ਪ੍ਰਚਾਰ ਨਹੀਂ ਕੀਤਾ ਗਿਆ, ਜਿਸ ਕਾਰਨ ਲੋਕ ਪਾਰਟੀ ਦੀਆਂ ਨੀਤੀਆਂ ਤੋ ਵਾਂਜੇ ਰਹਿ ਗਏ ਪਰ ਹੁਣ ਅਸੀਂ ਘਰ-ਘਰ ਜਾ ਕੇ ਲੋਕਾਂ ਨੂੰ ਇਸ ਨਾਲ ਜਾਣੂ ਕਰਵਾਂਗੇ। ਇਸ ਮੌਕੇ ਉਨਾਂ ਦੇ ਨਾਲ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੀ ਕਈ ਆਗੂ ਮੌਜੂਦ ਸਨ। ਇਸ ਰੈਲੀ  ਉਪਰੰਤ ਕੇਂਦਰੀ ਸਿਹਤ ਮੰਤਰੀ ਨੇ ਘਾਬਦਾਂ ਦੇ ਪੀ.ਜੀ.ਆਈ. ਸੈਟੇਲਾਈਟ ਕੇਂਦਰ ਦਾ ਦੌਰਾ ਵੀ ਕੀਤਾ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News