1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Saturday, Oct 24, 2026 - 06:18 PM (IST)
ਚੰਡੀਗੜ੍ਹ- ਚੰਡੀਗੜ੍ਹ ਪੁਲਸ ਲਈ 1 ਨਵੰਬਰ ਯਾਨੀ ਐਤਵਾਰ ਦਾ ਦਿਨ ਖਾਸ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਸ ਦੇ ਸਥਾਪਨਾ ਦਿਵਸ ਮੌਕੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 1 ਨਵੰਬਰ ਨੂੰ ਚੰਡੀਗੜ੍ਹ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਚੰਡੀਗੜ੍ਹ ਪੁਲਸ ਦੁਆਰਾ ਆਯੋਜਿਤ ਸਥਾਪਨਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਪੁਲਸ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
