ਕਾਰੋਬਾਰੀ ਤੋਂ 30 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਕੇਂਦਰੀ ਮੰਤਰੀ ਦਾ ਖ਼ਾਸਮਖਾਸ ਕਾਬੂ

Monday, Feb 10, 2025 - 07:39 AM (IST)

ਕਾਰੋਬਾਰੀ ਤੋਂ 30 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਕੇਂਦਰੀ ਮੰਤਰੀ ਦਾ ਖ਼ਾਸਮਖਾਸ ਕਾਬੂ

ਲੁਧਿਆਣਾ (ਰਾਜ) : ਸ਼ਹਿਰ ਦੇ ਇਕ ਨਾਮੀ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਮਾਮਲੇ ’ਚ ਕਮਿਸ਼ਨਰੇਟ ਪੁਲਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਖ਼ਾਸਮਖਾਸ ਮੰਨੇ ਜਾਣ ਵਾਲੇ ਨੇਤਾ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮ ਰਾਜੀਵ ਰਾਜਾ ਹੈ। ਪਤਾ ਲੱਗਾ ਹੈ ਕਿ ਥਾਣਾ ਡਵੀਜ਼ਨ ਨੰ. 8 ’ਚ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : NRIs ਲਈ ਪੰਜਾਬ ਸਰਕਾਰ ਦਾ ਵੱਡਾ ਕਦਮ ; ਸ਼ੁਰੂ ਕੀਤੀ ਇਹ ਨਵੀਂ 'ਸੇਵਾ'

ਜਾਣਕਾਰੀ ਮੁਤਾਬਕ ਕਾਰੋਬਾਰੀ ਰਵੀਸ਼ ਗੁਪਤਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਇਕ ਵਿਦੇਸ਼ੀ ਨੰਬਰ ਤੋਂ ਵਾਰ-ਵਾਰ ਕਾਲ ਆ ਰਹੀ ਸੀ। ਕਾਲ ਕਰਨ ਵਾਲੇ ਖੁਦ ਨੂੰ ਗੈਂਗਸਟਰ ਦੱਸ ਕੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਪੁਲਸ ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਐਕਸ਼ਨ ਸ਼ੁਰੂ ਹੋਇਆ। ਇਸ ਮਾਮਲੇ ’ਚ ਪੁਲਸ ਨੇ ਇਕ-ਇਕ ਕਰ ਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪਤਾ ਲੱਗਾ ਕਿ ਉਨ੍ਹਾਂ ਮੁਲਜ਼ਮਾਂ ਤੋਂ ਹੋਈ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਉਕਤ ਨੇਤਾ ਨੇ ਉਨ੍ਹਾਂ ਨੂੰ ਪੈਸੇ ਮੰਗਣ ਲਈ ਕਿਹਾ ਸੀ, ਜਿਸ ਤੋਂ ਬਾਅਦ ਪੁਲਸ ਨੇ ਉਕਤ ਨੇਤਾ ਨੂੰ ਉਸ ਸਮੇਂ ਚੁੱਕਿਆ, ਜਦ ਕਿਸੇ ਦੇ ਸਸਕਾਰ ’ਚ ਸ਼ਾਮਲ ਹੋਣ ਸ਼ਮਸ਼ਾਨਘਾਟ ਗਿਆ ਹੋਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News