ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ
Saturday, Sep 27, 2025 - 04:40 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ 'ਚ ਹਾਲੀਆ ਹੜ੍ਹ ਕਾਰਨ ਫਸਲਾਂ ਅਤੇ ਲੋਕਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਭੇਜਿਆ ਜਾ ਰਿਹਾ ਹੈ। ਇਹ ਮੰਤਰੀ ਸਿੱਧਾ ਮੌਕੇ 'ਤੇ ਪਹੁੰਚ ਕੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ ਗਿਆ ਵੱਡਾ ਗੈਂਗਸਟਰ, ਦਿੱਲੀ ਲੈ ਗਈ ਪੁਲਸ
ਇਸੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਸੰਦਲਪੁਰ, ਧੂਤ, ਦਬੂੜੀ, ਰਾਵਲਪਿੰਡੀ, ਆਦੀਆ ਅਤੇ ਬਾਊਪੁਰ ਦਾ ਕੇਂਦਰੀ ਮੰਤਰੀ ਬੀ.ਐਲ. ਵਰਮਾ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਬੀ.ਐਲ. ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ 1,600 ਕਰੋੜ ਰੁਪਏ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਹ ਸਿੱਧੇ ਕਿਸਾਨਾਂ ਦੇ ਖਾਤਿਆਂ 'ਚ ਜਮ੍ਹਾ ਕਰਵਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੇ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਤੋਂ ਬਾਅਦ ਇਹ ਪੈਸਾ ਕਿਸਾਨਾਂ ਅਤੇ ਹੜ੍ਹ ਪੀੜਤਾਂ ਨੂੰ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹ ਦੇ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ, ਇਹ ਨਿਰਧਾਰਤ ਕਰਨ ਲਈ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਜੇਕਰ ਕੋਈ ਜ਼ਿੰਮੇਵਾਰ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਇਸ ਮੌਕੇ ਹਲਕਾ ਇੰਚਾਰਜ ਰੇਣੂ ਕਸ਼ਅਪ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਜਨਰਲ ਸਕੱਤਰ ਯਸਪਾਲ ਕੁੰਡਲ, ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਭਾਜਪਾ ਆਗੂ ਬਲਵਿੰਦਰ ਬਿੱਟੂ ਸਮੇਤ ਹੋਰ ਅਧਿਕਾਰੀ ਅਤੇ ਨੇਤਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8