ਲੁਧਿਆਣਾ ਦੇ ਰੁਜ਼ਗਾਰ ਮੇਲੇ 'ਚ ਪੁੱਜੇ ਕੇਂਦਰੀ ਮੰਤਰੀ ਹਰਦੀਪ ਪੁਰੀ, ਵਿਰੋਧੀਆਂ 'ਤੇ ਲਾਏ ਨਿਸ਼ਾਨੇ

Friday, Jan 20, 2023 - 03:15 PM (IST)

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਆਯੋਜਿਤ ਰੁਜ਼ਗਾਰ ਮੇਲੇ 'ਚ ਕੇਂਦਰੀ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਲੁਧਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰੁਜ਼ਗਾਰ ਮੇਲੇ ਲਗਾਏ ਗਏ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨਿਯੁਕਤੀਆਂ ਸਬੰਧੀ ਪੱਤਰ ਵੰਡੇ ਗਏ। ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਵੀ ਲਗਾਏ ਗਏ ਨੌਕਰੀ ਮੇਲੇ 'ਚ ਕੇਂਦਰੀ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਦੱਸਿਆ ਕਿ ਅੱਜ ਦੇਸ਼ ਭਰ 'ਚ 70 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਵੰਡੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਚੰਗੀ ਖ਼ਬਰ, ਕਈ ਥਾਵਾਂ 'ਤੇ ਪੈ ਰਿਹਾ ਮੀਂਹ, ਸੀਤ ਲਹਿਰ ਤੋਂ ਮਿਲੇਗੀ ਰਾਹਤ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ ਅਤੇ ਰੁਜ਼ਗਾਰ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿਆਸੀ ਵਿਰੋਧੀਆਂ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੇ ਹੱਕ 'ਚ ਲਹਿਰ ਚਲ ਰਹੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਅਕਾਲੀਆਂ ਨੂੰ ਨਕਾਰ ਦਿੱਤਾ ਹੈ ਅਤੇ ਭਾਜਪਾ ਨੇ ਹਮੇਸ਼ਾ ਛੋਟੇ ਭਰਾ ਵਾਂਗ ਕੰਮ ਕੀਤਾ ਸੀ ਪਰ ਹੁਣ ਪਾਰਟੀ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ 'ਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ : ਗੁੰਡਾਗਰਦੀ ਦੀਆਂ ਮੂੰਹ ਬੋਲਦੀਆਂ ਤਸਵੀਰਾਂ, ਚੱਲਦੀ ਜੀਪ 'ਚੋਂ ਸੁੱਟਿਆ ਲਹੂ-ਲੁਹਾਨ ਮੁੰਡਾ, ਵਾਇਰਲ ਕੀਤੀ ਵੀਡੀਓ

ਉਨ੍ਹਾਂ ਨੇ ਭਵਿੱਖ 'ਚ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਗੱਲ ਨੂੰ ਰੱਦ ਕਰ ਦਿੱਤਾ। ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਠਾਨਕੋਟ 'ਚ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਦੀ ਹੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦੀ ਲੀਡਰਸ਼ਿਪ 'ਤੇ ਸਵਾਲ ਖੜ੍ਹੇ ਕੀਤੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News