ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਹਰਦੀਪ ਪੁਰੀ
Tuesday, May 16, 2023 - 01:46 AM (IST)
ਅੰਮ੍ਰਿਤਸਰ (ਸਰਬਜੀਤ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਭੁੱਲਰ ਨੇ ਪੰਜਾਬ ਰੋਡਵੇਜ਼/PRTC ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਦਿੱਤੇ ਇਹ ਹੁਕਮ
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਉਨ੍ਹਾਂ ਕਿਹਾ ਕਿ ਉਹ ਇਕ ਨਿਮਾਣੇ ਸ਼ਰਧਾਲੂ ਵਾਂਗ ਗੁਰੂਘਰ ਦੇ ਦਰਸ਼ਨ ਕਰਨ ਆਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਿਆਸੀ ਗੱਲ ਨਹੀਂ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਨਿਗਰਾਨ ਇੰਜੀਨੀਅਰ ਰਿਸ਼ਵਤ ਲੈਂਦਾ ਕੀਤਾ ਕਾਬੂ