ਕੇਂਦਰੀ ਮੰਤਰੀ ਹਰਦੀਪ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Saturday, Jan 01, 2022 - 01:41 PM (IST)

ਕੇਂਦਰੀ ਮੰਤਰੀ ਹਰਦੀਪ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਅਨਜਾਣ) : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਵੇਂ ਸਾਲ ਦੇ ਖ਼ਾਸ ਮੌਕੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ-ਦੀਦਾਰੇ ਕੀਤੇ। ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਕੜਾਹ ਪ੍ਰਸ਼ਾਦਿ ਦੀ ਦੇਗ ਲਈ ਤੇ ਪਰਿਕਰਮਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਮੈਂ ਬਹੁਤ ਕਿਸਮਤ ਵਾਲਾ ਹਾਂ ਕਿ ਨਵੇਂ ਸਾਲ ਦੀ ਸ਼ੁਰੂਆਤ ਸੱਚਖੰਡ ਵਿਖੇ ਹੋਈ। ਨਵੇਂ ਲੋਕ ਬੀ.ਜੇ.ਪੀ. ‘ਚ ਸ਼ਾਮਲ ਹੋ ਰਹੇ ਨੇ, ਜੋ ਬਹੁਤ ਚੰਗੀ ਖ਼ਬਰ ਹੈ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਅੱਜ ਸਿਰਫ਼ ਪੰਜਾਬ ਦੇ ਭਲੇ ਲਈ ਅਰਦਾਸ ਕਰਨ ਲਈ ਆਇਆ ਹਾਂ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ


author

rajwinder kaur

Content Editor

Related News