ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਮਾਧੋਪੁਰ ਹੈਡਵਰਕਸ ਦਾ ਕੀਤਾ ਦੌਰਾ
Friday, Sep 26, 2025 - 05:41 PM (IST)

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)– ਪਿਛਲੇ ਦਿਨੀਂ ਪੰਜਾਬ ਅੰਦਰ ਆਈ ਹੜ੍ਹ ਕਾਰਨ ਕਈ ਇਲਾਕੇ ਪ੍ਰਭਾਵਿਤ ਹੋਏ ਸਨ। ਇਸ ਦੌਰਾਨ ਪਠਾਨਕੋਟ ਜ਼ਿਲ੍ਹੇ ਦੇ ਮਾਧੋਪੁਰ ਹੈਡਵਰਕਸ ਦਾ ਇੱਕ ਗੇਟ ਅਚਾਨਕ ਟੁੱਟਣ ਨਾਲ ਇੱਕ ਕਰਮਚਾਰੀ ਦੀ ਮੌਤ ਹੋ ਗਈ ਸੀ ਅਤੇ ਇਸ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੱਡਾ ਨੁਕਸਾਨ ਹੋਇਆ ਸੀ।
ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬੋਲੀ ਅਰੁਣਾ ਚੌਧਰੀ, ਹੜ੍ਹਾਂ ਕਾਰਣ ਹੋਈ ਭਾਰੀ ਤਬਾਹੀ, ਸਰਕਾਰ ਤੋਂ ਕੀਤੀ ਇਹ ਮੰਗ
ਇਸ ਦੌਰਾਨ ਅੱਜ ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਤੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮਾਧੋਪੁਰ ਹੈਡਵਰਕਸ (ਜੋ ਹੜ੍ਹ ਦੌਰਾਨ ਟੁੱਟਿਆ ਸੀ) ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ- ਹੜ੍ਹਾਂ ਦੇ ਮੁੱਦੇ 'ਤੇ ਵਿਰੋਧੀ ਧਿਰ ਭਾਜਪਾ ਨਾਲ ਸਾਂਝ ਨਿਭਾਅ ਰਹੀ ਹੈ: ਸ਼ੈਰੀ ਕਲਸੀ
ਇਸ ਮੌਕੇ ਗੱਲਬਾਤ ਦੌਰਾਨ ਜਤਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਰਾਹਤ ਸਮਗਰੀ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਪੂਰੀ ਮਦਦ ਮਿਲੇਗੀ। ਇਸ ਮੌਕੇ ਲੋਕ ਸਭਾ ਇੰਚਾਰਜ ਦਿਨੇਸ਼ ਸਿੰਘ ਬੱਬੂ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਅਤੇ ਬੀਜੇਪੀ ਦੇ ਹੋਰ ਵਰਕਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8