ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

10/19/2023 4:37:44 PM

ਅੰਮ੍ਰਿਤਸਰ- ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਪਹੁੰਚੇ ਹਨ। ਹਾਵਈ ਅੱਡੇ 'ਤੇ ਨਿਤਿਨ ਗਡਕਰੀ ਦਾ ਸੁਆਗਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ. ਟੀ. ਓ. ਵੱਲੋਂ ਕੀਤਾ ਗਿਆ। ਇਸ ਦੇ ਬਾਅਦ ਨਿਤਿਨ ਗਡਕਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਵਾਹਿਗੁਰੂ ਜੀ ਦਾ ਸ਼ੁਕਰਾਨਾ ਵੀ ਕੀਤਾ। ਇਸ ਦੇ ਨਾਲ ਹੀ ਗੁਰਬਾਣੀ ਦਾ ਸਰਵਣ ਵੀ ਕੀਤਾ। 

ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਨੇ ਜ਼ਮੀਨੀ ਪੱਧਰ ’ਤੇ ਛੇੜੀ ਜੰਗ, DGP ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਤੁਹਾਨੂੰ ਦੱਸ ਦੇਈਏ ਕਿ ਨਿਤਿਨ ਗਡਕਰੀ ਅੱਜ ਦਿੱਲੀ-ਕਟੜਾ ਹਾਈਵੇਅ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਹਨ। ਇਸ ਤੋਂ ਇਲਾਵਾ ਉਹ ਅਟਾਰੀ ਸਰਹੱਦ 'ਤੇ ਰਿਟਰੀਟ ਸੈਰੇਮਨੀ ਨੂੰ ਵੀ ਵੇਖਣਗੇ ਅਤੇ 418 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਉਣਗੇ।

ਇਸ ਮੌਕੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਉਹ ਬੀ. ਐੱਸ. ਐੱਫ਼. ਵੱਲੋਂ ਬਣਾਏ ਗਏ ਮਿਊਜ਼ੀਅਮ ਦਾ ਵੀ ਦੌਰਾ ਕਰਨਗੇ। ਇਸ ਮੌਕੇ ਨਿਤਿਨ ਗਡਕਰੀ ਦੇ ਨਾਲ ਪੰਜਾਬ ਸਰਕਾਰ ਦੇ ਦੋ ਮੰਤਰੀ ਵੀ ਸਨ, ਜਿਨ੍ਹਾਂ ਨੇ ਅੰਮ੍ਰਿਤਸਰ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਮੂੰਹ ਢੱਕ ਕੇ ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ, ਜਾਰੀ ਹੋਏ ਸਖ਼ਤ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri