ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Wednesday, Apr 30, 2025 - 05:54 PM (IST)

ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਅੰਮ੍ਰਿਤਸਰ (ਬਿਊਰੋ)- ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਂਟ ਕਰਕੇ ਸਨਮਾਨਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਆਨੰਦ ਅਤੇ ਸਕੂਨ ਮਿਲਿਆ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਭਾਰਤ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਅੱਤਵਾਦ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਸੀਂ ਵਿਸ਼ਾਲ ਸੜਕੀ ਬੁਨਿਆਦੀ ਢਾਂਚਾ ਬਣਾਇਆ ਹੈ। ਦਿੱਲੀ-ਅੰਮ੍ਰਿਤਸਰ ਕਟੜਾ ਐਕਸਪ੍ਰੈੱਸਵੇਅ ਡੇਢ ਸਾਲ ਵਿੱਚ ਭਾਰਤ ਦੀ ਜਨਤਾ ਨੂੰ ਸੌਂਪ ਦਿੱਤਾ ਜਾਵੇਗਾ। 

PunjabKesari

PunjabKesari

ਇਹ ਵੀ ਪੜ੍ਹੋ: ਸੀਲ ਕਰ 'ਤਾ ਪੰਜਾਬ ਦਾ ਇਹ ਇਲਾਕਾ! ਪੁਲਸ ਫੋਰਸ ਤਾਇਨਾਤ, ਹੋ ਗਿਆ ਵੱਡਾ ਐਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News