ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਭੁਲੱਥ ''ਚ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
Friday, Sep 12, 2025 - 05:22 PM (IST)

ਭੁਲੱਥ (ਰਜਿੰਦਰ)- ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਵੱਲੋਂ ਅੱਜ ਭੁਲੱਥ ਹਲਕੇ ਦੇ ਮੰਡ ਇਲਾਕੇ ਵਿਚ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਭੁਲੱਥ ਡੈਵੀ ਗੋਇਲ, ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ
ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਮੌਕੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਕੇਂਦਰ ਦੇ ਮੰਤਰੀਆ ਦੀ ਡਿਊਟੀ ਪੰਜਾਬ ਵਿਚ ਲਗਾਈ ਹੈ, ਇਸੇ ਸਬੰਧ ਵਿਚ ਮੈਂ ਇਥੇ ਆਇਆ ਹੈ। ਹੜ੍ਹ ਨਾਲ ਹੋਏ ਨੁਕਸਾਨ ਦੀ ਸਾਰੀ ਰਿਪੋਰਟ ਉਹ ਪ੍ਰਧਾਨ ਮੰਤਰੀ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਪੂਰੀ ਰਿਪੋਰਟ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਪੂਰਾ ਪੈਕੇਜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਪਲਾਟ ਤੇ ਮਕਾਨ, ਪੰਚਾਇਤ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e