ਮੋਦੀ ਸਰਕਾਰ ਖ਼ਿਲਾਫ ਕਿੰਤੂ-ਪ੍ਰੰਤੂ ਕਰਨ ਲਈ ਕੇਂਦਰੀ ਮੰਤਰੀ ਪੁਰੀ ਨੇ ਹਰਸਿਮਰਤ ਬਾਦਲ ’ਤੇ ਵਿੰਨ੍ਹਿਆ ਨਿਸ਼ਾਨਾ

Monday, Feb 26, 2024 - 11:17 AM (IST)

ਮੋਦੀ ਸਰਕਾਰ ਖ਼ਿਲਾਫ ਕਿੰਤੂ-ਪ੍ਰੰਤੂ ਕਰਨ ਲਈ ਕੇਂਦਰੀ ਮੰਤਰੀ ਪੁਰੀ ਨੇ ਹਰਸਿਮਰਤ ਬਾਦਲ ’ਤੇ ਵਿੰਨ੍ਹਿਆ ਨਿਸ਼ਾਨਾ

ਜਲੰਧਰ/ਦਿੱਲੀ (ਵਿਸ਼ੇਸ਼) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅੱਜ ਏਮਜ਼ ਬਠਿੰਡਾ ਦਾ ਆਨਲਾਈਨ ਉਦਘਾਟਨ ਕੀਤੇ ਜਾਣ ਦੇ ਸਮੇਂ ਹਾਜ਼ਰ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੁਆਰਾ ਮੋਦੀ ਸਰਕਾਰ ’ਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹਮਲਾ ਕੀਤੇ ਜਾਣ ਨਾਲ ਕੇਂਦਰੀ ਪੈਟ੍ਰੋਲੀਅਮ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਹਰਸਿਮਰਤ ਬਾਦਲ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਹਰਦੀਪ ਪੁਰੀ ਨੇ ਕਿਹਾ ਕਿ ਇਸ ਪ੍ਰੋਗਰਾਮ ’ਚ ਉਹ ਵੀ ਵਰਚੁਅਲ ਤੌਰ ’ਤੇ ਹਿੱਸਾ ਲੈ ਰਹੇ ਸਨ ਅਤੇ ਉਨ੍ਹਾਂ ਨੇ ਸੁਣਿਆ ਕਿ ਇਕ ਵਿਅਕਤੀ ਵਿਸ਼ੇਸ਼ ਪੂਰੀ ਤਰ੍ਹਾਂ ਨਾਲ ਸਿਆਸੀ ਭਾਸ਼ਣ ਦੇ ਰਿਹਾ ਹੈ। ਪੁਰੀ ਦਾ ਇਸ਼ਾਰਾ ਸਿੱਧੇ ਤੌਰ ’ਤੇ ਹਰਸਿਮਰਤ ਕੌਰ ਬਾਦਲ ਵੱਲ ਸੀ।

ਇਹ ਵੀ ਪੜ੍ਹੋ :     ਕਿਸਾਨ ਮੋਰਚੇ ਦਾ ਵੱਡਾ ਐਲਾਨ ; ਭਲਕੇ ਫੂਕੇ ਜਾਣਗੇ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ

ਹਰਦੀਪ ਪੁਰੀ ਨੇ ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਡੀਕਲ ਨਾਲ ਜੁੜੇ ਸਮਾਗਮਾਂ ’ਚ ਅਜਿਹੇ ਵਿਅਕਤੀ ਨੂੰ ਮੈਡੀਕਲ ਤੋਂ ਹਟ ਕੇ ਨਹੀਂ ਬੋਲਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਖੇਤਰ ਨਾਲ ਜੁੜੇ ਲੋਕ ਸਹੁੰ ਚੁੱਕ ਕੇ ਮਨੁੱਖੀ ਜੀਵਨ ਦੇ ਪ੍ਰਤੀ ਆਪਣੀ ਨਿਸ਼ਠਾ ਤੇ ਵਚਨਬੱਧਤਾ ਪ੍ਰਗਟ ਕਰਦੇ ਹਨ। ਉਨ੍ਹਾਂ ਦਾ ਸਿਆਸਤ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੰੁਦਾ ਹੈ, ਇਸ ਲਈ ਅਜਿਹੇ ਪ੍ਰੋਗਰਾਮ ’ਚ ਸਿਆਸੀ ਵਿਅਕਤੀ ਵਿਸ਼ੇਸ਼ ਨੂੰ ਸਿਆਸੀ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ ਸਨ।

ਹਰਦੀਪ ਪੁਰੀ ਨੇ ਪ੍ਰਧਾਨ ਮੰਤਰੀ ਦੁਆਰਾ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੰਭੀਰਤਾ ਦਿਖਾਉਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਨਹੀਂ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਐੱਮ. ਐੱਸ. ਪੀ. ’ਚ ਮੋਦੀ ਸਰਕਾਰ ਨੇ ਕਈ ਗੁਣਾ ਵਾਧਾ ਕੀਤਾ ਹੈ, ਜਿਸ ਦਾ ਸਿੱਧਾ ਲਾਭ ਕਿਸਾਨਾਂ ਤੇ ਉਨ੍ਹਾਂ ਨੇ ਪਰਿਵਾਰਾਂ ਨੂੰ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੀ. ਐੱਮ. ਕਿਸਾਨ ਸਨਮਾਨ ਯੋਜਨਾ ਦੇ ਤਹਿਤ ਵੀ ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ।

ਇਹ ਵੀ ਪੜ੍ਹੋ :     ਜਲੰਧਰ ਪੁਲਸ ਦੀ ਵੱਡੀ ਕਾਰਵਾਈ, ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼

ਉਨ੍ਹਾਂ ਨੇ ਕਿਹਾ ਕਿ ਬਠਿੰਡਾ ਏਮਜ਼ ਦੇ ਉਦਘਾਟਨ ਪ੍ਰੋਗਰਾਮ ’ਚ ਅਜਿਹੀਆਂ ਸਿਆਸੀ ਟਿੱਪਣੀਆਂ ਮੰਦਭਾਗੀਆਂ ਹਨ ਅਤੇ ਉਹ ਇਸ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕ ਸੂਝਵਾਨ ਸਿਆਸਤਦਾਨ ਨੂੰ ਆਪਣੀ ਸਿਆਸੀ ਨਿਰਾਸ਼ਾ ਨੂੰ ਪ੍ਰਗਟ ਕਰਨ ਲਈ ਅਜਿਹੇ ਮੌਕਿਆਂ ਦੇ ਇਸਤੇਮਾਲ ਤੋਂ ਬਚਣਾ ਚਾਹੀਦਾ ਸੀ।

ਲੋਕ ਸਭਾ ਚੋਣਾਂ ਨੂੰ ਲੈ ਕੇ ਇਕ ਪਾਸੇ ਜਿੱਥੇ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਗੱਠਜੋੜ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ ਤਾਂ ਦੂਜੇ ਪਾਸੇ ਹਰਸਿਮਰਤ ਬਾਦਲ ਦੁਆਰਾ ਅੱਜ ਕੀਤੀਆਂ ਗਈਆਂ ਿਟੱਪਣੀਆਂ ਨਾਲ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਰਾਜ਼ ਦਿਖਾਈ ਦੇ ਰਹੀ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ ਦੀ ਟਿੱਪਣੀ ਨੂੰ ਵੀ ਇਸੇ ਸੰਦਰਭ ’ਚ ਦੇਖਿਆ ਜਾ ਰਿਹਾ ਹੈ। ਭਾਜਪਾ ਲੀਡਰਾਂ ਦਾ ਮੰਨਣਾ ਹੈ ਕਿ ਜੇਕਰ ਅਕਾਲੀ ਲੀਡਰਾਂ ਨੇ ਇਸੇ ਤਰ੍ਹਾਂ ਨਾਲ ਆਪਣੀ ਬਿਆਨਬਾਜ਼ੀ ਜਾਰੀ ਰੱਖੀ ਤਾਂ ਫਿਰ ਪੰਜਾਬ ’ਚ ਭਾਜਪਾ ਅਤੇ ਅਕਾਲੀ ਦਲ ਦੇ ਦਰਮਿਆਨ ਗੱਠਜੋੜ ’ਤੇ ਸਵਾਲੀਆ ਨਿਸ਼ਾਨ ਪੂਰੀ ਤਰ੍ਹਾਂ ਲੱਗ ਜਾਏਗਾ।

ਇਹ ਵੀ ਪੜ੍ਹੋ :     ਮੁਕੇਸ਼ ਅੰਬਾਨੀ ਦੀ ਰਿਲਾਇੰਸ ਨੇ ਕੀਤੀ ਸਭ ਤੋਂ ਵੱਧ ਕਮਾਈ, ਟਾਟਾ ਦੀ ਇਸ ਕੰਪਨੀ ਨੂੰ ਹੋਇਆ ਘਾਟਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Harinder Kaur

Content Editor

Related News