ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਸ੍ਰੀ ਦਰਬਾਰ ਸਾਹਿਬ ਨਤਮਸਤਕ; ਪੈਟਰੋਲ-ਗੈਸ ਦੀਆਂ ਕੀਮਤਾਂ ''ਚ ਵਾਧੇ ਦੀ ਦੱਸੀ ਵਜ੍ਹਾ
Thursday, Mar 09, 2023 - 10:26 PM (IST)
ਅੰਮ੍ਰਿਤਸਰ (ਸਰਬਜੀਤ): ਅੱਜ ਭਾਰਤ ਦੇ ਗੈਸ ਅਤੇ ਪੈਟਰੋਲੀਅਮ ਮੰਤਰੀ ਰਾਮੇਸ਼ਵਰ ਤੇਲੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਗੁਰੂ ਘਰ 'ਚ ਮੱਥਾ ਟੇਕਿਆ, ਉੱਥੇ ਹੀ ਰੱਸਭਿੰਨੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਇਨਫਰਮੇਸ਼ਨ ਅਧਿਕਾਰੀਆਂ ਵੱਲੋਂ ਸਨਮਾਨ ਚਿੰਨ੍ਹ ਭੇਟ ਕਰ ਸਨਮਾਨਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਨਿਰਮਲਾ ਸੀਤਾਰਮਣ ਨੇ ਅਮਰੀਕੀ ਵਣਜ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ ਤੇ ਨਿਵੇਸ਼ ਵਧਾਉਣ 'ਤੇ ਕੀਤੀ ਚਰਚਾ
ਪੈਟਰੋਲ-ਗੈਸ ਦੀਆਂ ਕੀਮਤਾਂ 'ਚ ਵਾਧੇ ਦੀ ਦੱਸੀ ਵਜ੍ਹਾ
ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਨੇ ਦੱਸਿਆ ਕਿ ਉਹ ਅੱਜ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਇੱਥੇ ਆਏ ਹਨ। ਇਸ ਦੌਰਾਨ ਪੱਤਰਕਾਰਾਂ ਵੱਲੋਂ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਬਾਰੇ ਪੁੱਛੇ ਜਾਣ 'ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੈਟਰੋਲ ਗੈਸ ਦੀਆਂ ਕੀਮਤਾਂ ਦੇਸ਼ ਦੀਆਂ ਤਿੰਨ ਵੱਡੀਆਂ ਕੰਪਨੀਆਂ ਇੰਡਿਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਵੱਲੋਂ ਨਿਰਧਾਰਿਤ ਕੀਤੀਆਂ ਜਾਂਦੀਆਂ ਹਨ। ਪੈਟਰੋਲੀਅਮ-ਗੈਸ ਲਈ ਦੇਸ਼ ਕੋਲ 50% ਸੌਰਸ ਹਨ ਤੇ ਬਾਕੀ 50 ਫ਼ੀਸਦੀ ਬਾਹਰੋਂ ਇੰਪੋਰਟ ਕਰਨੇ ਪੈ ਰਹੇ ਹਨ। ਇਸ ਕਾਰਨ ਇਨ੍ਹਾਂ ਕੀਮਤਾਂ ਦਾ ਕਾਬੂ ਪੂਰਨ ਤੌਰ 'ਤੇ ਸਾਡੇ ਕੋਲ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।