ਦੋਰਾਹਾ ''ਚ 70 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਨੀਂਹ ਪੱਥਰ

Tuesday, Feb 17, 2026 - 07:33 PM (IST)

ਦੋਰਾਹਾ ''ਚ 70 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਨੀਂਹ ਪੱਥਰ

ਦੋਰਾਹਾ/ਖੰਨਾ (ਵਿਪਨ): ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਵਿਖੇ ਅੱਜ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਰੇਲਵੇ ਓਵਰਬ੍ਰਿਜ (ROB) ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਪਿਛਲੇ ਕਈ ਸਾਲਾਂ ਤੋਂ ਲਟਕਿਆ ਹੋਇਆ ਸੀ, ਜਿਸ ਕਾਰਨ ਰੋਪੜ ਨੂੰ ਜਾਣ ਵਾਲਾ ਫੋਰਲੇਨ ਪ੍ਰੋਜੈਕਟ ਵੀ ਪ੍ਰਭਾਵਿਤ ਹੋ ਰਿਹਾ ਸੀ। ਇਸ ਨੀਂਹ ਪੱਥਰ ਦੇ ਨਾਲ ਹੀ ਹੁਣ ਪੁਲ ਦੇ ਨਿਰਮਾਣ ਕਾਰਜ ਦਾ ਰਸਤਾ ਸਾਫ਼ ਹੋ ਗਿਆ ਹੈ।

ਜਾਮ ਤੋਂ ਮਿਲੇਗੀ ਰਾਹਤ ਅਤੇ ਵਿਕਾਸ ਨੂੰ ਮਿਲੇਗੀ ਰਫਤਾਰ 
ਸਮਾਗਮ ਦੌਰਾਨ ਬੋਲਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਦੋਰਾਹਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਪੰਜਾਬ ਵਿੱਚ ਰੇਲਵੇ ਅਤੇ ਇਨਫਰਾਸਟਰੱਕਚਰ ਦੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ।

ਸਿਆਸੀ ਮੁੱਦਿਆਂ 'ਤੇ ਤਿੱਖੀ ਪ੍ਰਤੀਕਿਰਿਆ 
ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਈ ਸਿਆਸੀ ਮੁੱਦਿਆਂ 'ਤੇ ਵੀ ਆਪਣੀ ਰਾਏ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੀ ਧਮਕੀ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਇਸ ਦੀ ਗੰਭੀਰ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਅਜਿਹੇ ਮਾਮਲਿਆਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਪੰਜਾਬ ਦੀ ਸਿਆਸਤ ਬਾਰੇ ਬੋਲਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਜਲਦ ਹੀ “ਡਬਲ ਇੰਜਣ ਸਰਕਾਰ” ਆਵੇਗੀ। ਅਰਵਿੰਦ ਖੰਨਾ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ ਉਨ੍ਹਾਂ ਨੇ ਉਨ੍ਹਾਂ ਦਾ ਨਿੱਜੀ ਫੈਸਲਾ ਦੱਸਿਆ। ਮੋਗਾ ਵਿੱਚ ਹੋਈ ਨਸ਼ਾ ਵਿਰੋਧੀ ਰੈਲੀ ਬਾਰੇ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News