ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

Sunday, Jul 12, 2026 - 12:06 PM (IST)

ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਕਿਸ਼ਨਗੜ੍ਹ (ਬੈਂਸ)-ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਸਭ ਤੋਂ ਪਹਿਲਾਂ ਸੱਚਖੰਡ ਵਿਖੇ ਸੁਸ਼ੋਭਿਤ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੁੰਦਿਆਂ ਫੁੱਲ ਮਲਾਵਾਂ ਭੇਟ ਕੀਤੀਆਂ ਅਤੇ ਪਦਮਸ਼੍ਰੀ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਸੰਤ ਨਿਰੰਜਣ ਦਾਸ ਮਹਾਰਾਜ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਦਮਸ਼੍ਰੀ ਪੁਰਸਕਾਰ ਮਿਲਣ ’ਤੇ ਮੁਬਾਰਕ ਦਿੱਤੀ ਅਤੇ ਮਹਾਪੁਰਸ਼ਾਂ ਤੋਂ ਚੜ੍ਹਦੀ ਕਲਾ ਲਈ ਆਸ਼ੀਰਵਾਦ ਲਿਆ।

ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ

ਇਸ ਉਪਰੰਤ ਰਵਨੀਤ ਬਿੱਟੂ ਨੇ ਕਿਹਾ ਕਿ ਡੇਰਾ ਬ੍ਰਹਮਲੀਨ ਸੰਤ ਸਰਵਨ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਉਨ੍ਹਾਂ ਨੂੰ ਸ਼ੁੱਭ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਨੂੰ ਜੋ ਵੀ ਸੇਵਾ ਮਿਲੇਗੀ, ਉਹ ਉਸ ਨੂੰ ਨਿਭਾ ਕੇ ਆਪਣੇ-ਆਪ ਨੂੰ ਵਡਭਾਗੇ ਸਮਝਣਗੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਕਲੇਰ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ 'ਤੇ ਸੇਵਾਦਾਰ ਹਰਦੇਵ ਦਾਸ, ਮੈਨੇਜਰ ਧਰਮਪਾਲ ਸਿਮਕ, ਭਾਜਪਾ ਆਗੂ ਅਵਿਨਾਸ਼ ਚੰਦਰ ਕਲੇਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News