ਬੰਦੀ ਸਿੰਘਾਂ ਦੀ ਰਿਹਾਈ 'ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਵੱਡਾ ਬਿਆਨ
Tuesday, Feb 21, 2023 - 06:29 PM (IST)
ਜਲੰਧਰ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਿਚਾਲੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੇ ਬਿਆਨ ਕਾਰਨ ਪੰਜਾਬ ਦੀ ਸਿਆਸਤ ਭੱਖ ਗਈ ਹੈ। ਬੀਤੇ ਦਿਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਜਲੰਧਰ ਵਿਖੇ ਕਿਹਾ ਕਿ ਸਾਨੂੰ ਬੰਦੀ ਸਿੰਘਾਂ ਦੀ ਕੋਈ ਸੂਚੀ ਐੱਸ. ਜੀ. ਪੀ. ਸੀ. ਤੋਂ ਨਹੀਂ ਮਿਲੀ। ਕੇਂਦਰ ਦੇ ਕੋਲ ਸਿਰਫ਼ 9 ਨਾਮਾਂ ਦੀ ਲਿਸਟ ਹੈ, ਜਿਸ ਵਿੱਚੋਂ 6 ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਇਕ ਦੀ ਸਜ਼ਾ ਘੱਟ ਕਰਨ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ ਜਦਕਿ ਇਕ ਦਾ ਕੇਸ ਦਿੱਲੀ ਅਤੇ ਇਕ ਹੋਰ ਦਾ ਕੇਸ ਕਰਨਾਟਕ 'ਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਵੱਡਾ ਹਾਦਸਾ, ਜੀਪ ਸਣੇ ਨਹਿਰ 'ਚ ਡਿੱਗਾ ਪਰਿਵਾਰ, ਪਤੀ-ਪਤਨੀ ਦੀ ਮੌਤ
ਜਲੰਧਰ 'ਚ ਲੋਕ ਸਭਾ ਚੋਣਾਂ ਕਾਰਨ ਪਹੁੰਚੇ ਕੇਂਦਰੀ ਮੰਤਰੀ ਸ਼ੇਖਾਵਤ ਨੇ 'ਆਪ', ਕਾਂਗਰਸ, ਅਕਾਲੀ ਦਲ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਲ ਕਰਵਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਛਾਣ 'ਚ ਅੱਜ ਚਿੱਟਾ ਅਤੇ ਗੈਂਗਸਟਰ ਜੁੜ ਗਏ ਹਨ। ਪੰਜਾਬ 'ਚ ਕਾਨੂੰਨੀ ਵਿਵਸਥਾ ਦੀ ਹਾਲਤ ਖ਼ਰਾਬ ਹੈ। ਉੱਥੇ ਹੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ 'ਚ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਵਾਲੇ ਕੌਮੀ ਇਨਸਾਫ਼ ਮੋਰਚੇ ਨਾਲ ਮੇਰਾ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਮੈਂ ਇਕੱਲਾ ਹਾਂ।
ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਹੱਡਾ-ਰੋੜੀ ’ਤੇ ਲਾਸ਼ ਦੇਖ ਨਿਕਲਿਆ ਤ੍ਰਾਹ, ਨੋਚ-ਨੋਚ ਖਾ ਰਹੇ ਸੀ ਕੁੱਤੇ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।